ਅੰਮ੍ਰਿਤਸਰ ‘ਚ ਦੇਰ ਰਾਤ ਘਰ ਨੂੰ ਲੱਗੀ ਭਿਆਨਕ ਅੱਗ,ਘਰ ‘ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗੀ

0
206
ਅੰਮ੍ਰਿਤਸਰ ‘ਚ ਦੇਰ ਰਾਤ ਘਰ ਨੂੰ ਲੱਗੀ ਭਿਆਨਕ ਅੱਗ,ਘਰ ‘ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗੀ

Sada Channel News:-

Amritsar,(Sada Channel News):- ਅੰਮ੍ਰਿਤਸਰ ਤੋਂ ਦਿਨ ਚੜ੍ਹਦੇ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ,ਇਕ ਘਰ ‘ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ,ਇਸ ਦਰਦਨਾਕ ਹਾਦਸੇ ‘ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ,ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ,ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਘਰ ‘ਚ ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ,ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਨਗਰ ਨਿਗਮ ਤੋਂ ਬੇਰੀ ਗੇਟ ਫਾਇਰ ਬ੍ਰਿਗੇਡ (Berry Gate Fire Brigade) ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

ਜਿਸ ਤੋਂ ਬਾਅਦ ਗਿਲਵਾਲੀ ਗੇਟ ਫਾਇਰ ਬ੍ਰਿਗੇਡ,ਟਾਊਨ ਹਾਲ ਫਾਇਰ ਬ੍ਰਿਗੇਡ,ਸੇਵਾ ਸੁਸਾਇਟੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ‘ਤੇ ਪੁੱਜੀਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ,ਫਾਇਰ ਬ੍ਰਿਗੇਡ (Fire Brigade) ਦੀਆਂ ਟੀਮਾਂ ਵੱਲੋਂ ਘਰ ਦੇ ਕੁਝ ਮੈਂਬਰਾਂ ਨੂੰ ਅੱਗ ਤੋਂ ਬਚਾਉਂਦੇ ਹੋਏ ਬਾਹਰ ਕੱਢ ਲਿਆ ਗਿਆ,ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ,ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ,ਇਸ ਦੇ ਨਾਲਹਿ ਜ਼ਖਮੀਆਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਪੂਰੇ ਘਰ ਵਿੱਚ ਧੂੰਆਂ ਫੈਲ ਗਿਆ ਸੀ,ਸੁੱਤੇ ਪਏ ਪਰਿਵਾਰ ਦਾ ਧੂੰਏਂ ਕਾਰਨ ਦਮ ਘੁੱਟ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here