Kapurthala ਜ਼ਿਲ੍ਹੇ ਦੇ ਪਿੰਡ ਤਲਵੰਡੀ ਕੂਕਾਂ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ

0
82
Kapurthala ਜ਼ਿਲ੍ਹੇ ਦੇ ਪਿੰਡ ਤਲਵੰਡੀ ਕੂਕਾਂ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ

Sada Channel News:-

California,Kapurthala,(Sada Channel News):- ਕਪੂਰਥਲਾ (Kapurthala) ਜ਼ਿਲ੍ਹੇ ਦੇ ਪਿੰਡ ਤਲਵੰਡੀ ਕੂਕਾਂ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ,ਮੌਤ ਦੀ ਖਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ,ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਤਲਵੰਡੀ ਕੂਕਾਂ ਵਜੋਂ ਹੋਈ ਹੈ,ਮ੍ਰਿਤਕ ਦੇ ਪਿਤਾ ਤਰਲੋਕ ਸਿੰਘ ਤੇ ਮਾਤਾ ਜਗਜੀਤ ਕੌਰ ਨੇ ਦੱਸਿਆ ਕਿ ਘਰ ਦੇ ਹਾਲਾਤ ਸੁਧਾਰਨ ਲਈ ਕਰਜ਼ਾ ਲੈ ਕੇ ਲਗਭਗ 5 ਸਾਲ ਪਹਿਲਾਂ ਉਨ੍ਹਾਂ ਨੇ ਆਪਣਾ ਪੁੱਤਰ ਅਮਰੀਕਾ ਭੇਜਿਆ ਸੀ,ਰਾਜਵਿੰਦਰ ਸਿੰਘ ਕੈਲੀਫੋਰਨੀਆ ਵਿਚ ਰਹਿ ਕੇ ਟਰਾਲਾ ਚਲਾਉਂਦਾ ਸੀ।

ਵਿਦੇਸ਼ ਵਿਚ ਉਹ ਪੱਕਾ ਹੋ ਚੁੱਕਾ ਸੀ ਤੇ ਕੁਝ ਹੀ ਦਿਨਾਂ ਵਿਚ ਉਸ ਨੂੰ ਗ੍ਰੀਨ ਕਾਰਡ ਮਿਲਣ ਵਾਲਾ ਸੀ ਪਰ ਬੀਤੇ ਦਿਨੀਂ ਸਵੇਰੇ ਲਗਭਗ 7.30 ਵਜੇ ਅਮਰੀਕਾ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਨੇ ਫੋਨ ‘ਤੇ ਸੂਚਨਾ ਦਿੱਤੀ ਕਿ ਰਾਜਵਿੰਦਰ ਸਿੰਘ ਟਰੱਕ ਲੈ ਕੇ ਮੈਰੀਲੈਂਡ ਸ਼ਹਿਰ ਗਿਆ ਸੀ,ਇਸ ਦੌਰਾਨ ਅਮਰੀਕਾ ਦੇ ਸਮੇਂ ਅਨੁਸਾਰ 6 ਵਜੇ ਜਦੋਂ ਉਹ ਟਰੱਕ ਤੋਂ ਹੇਠਾਂ ਉਤਰ ਕੇ ਦੁਕਾਨ ‘ਚ ਜਾਣ ਲੱਗਾ ਤਾਂ ਸੜਕ ਪਾਰ ਕਰਦੇ ਸਮੇਂ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ,ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਰਾਜਵਿੰਦਰ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਕੈਲੀਫੋਰਨੀਆ (California) ਵਿਚ ਰਹਿ ਰਿਹਾ ਸੀ ਤੇ ਉਥੇ ਟਰੱਕ ਚਲਾਉਂਦਾ ਸੀ,ਪਿਤਾ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬਹੁਤ ਮੁਸ਼ਕਲ ਨਾਲ ਕਰਜ਼ਾ ਲੈ ਕੇ ਰਾਜਵਿੰਦਰ ਨੂੰ ਅਮਰੀਕਾ (America) ਭੇਜਿਆ ਸੀ,ਪਿੰਡ ਵਾਲਿਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਖਰਚਾ ਚੁੱਕਿਆ ਜਾਵੇ।

LEAVE A REPLY

Please enter your comment!
Please enter your name here