Toll Plazas ਬੰਦ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫੈਸਲਾ-Chetan Singh Jaudamajra

0
224
Toll Plazas ਬੰਦ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫੈਸਲਾ-Chetan Singh Jaudamajra

Sada Channel News:-

ਚੁੱਪਕੀ/ਸਮਾਣਾ/ਪਟਿਆਲਾ,12 ਅਪ੍ਰੈਲ 2023,(Sada Channel News):- ”ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕਦਿਆਂ ਸੂਬੇ ਦੀਆਂ ਸੜਕਾਂ ‘ਤੇ ਲੱਗੇ ਟੋਲ ਪਲਾਜ਼ੇ ਬੰਦ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦਾ ਇਤਿਹਾਸਕ ਫੈਸਲਾ ਹੈ,” ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ,ਬਾਗਬਾਨੀ,ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਸਮਾਣਾ-ਪਟਿਆਲਾ ਸੜਕ (Samana-Patiala Road) ‘ਤੇ ਪਿੰਡ ਚੁੱਪਕੀ ਵਿਖੇ ਟੋਲ ਪਲਾਜ਼ਾ ਬੰਦ ਕਰਨ ਲਈ ਪੁੱਜਣ ‘ਤੇ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਦਾ ਇਸ ਪਲਾਜ਼ੇ ਨੂੰ ਬੰਦ ਕਰਨ ਲਈ ਆਪਣੇ ਹਲਕੇ ਵੱਲੋਂ ਵਿਸ਼ੇਸ਼ ਧੰਨਵਾਦ ਵੀ ਕੀਤਾ,ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜ਼ੇ ਦੇ ਬੰਦ ਹੋਣ ਨਾਲ ਇਕੱਲੇ ਸਮਾਣਾ ਹਲਕੇ ਜਾਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਹੀ ਨਹੀਂ ਬਲਕਿ ਪੰਜਾਬ ਸਮੇਤ ਹਰਿਆਣਾ ਤੇ ਹੋਰਨਾਂ ਰਾਜਾਂ ਦੇ ਰਾਹਗੀਰਾਂ ਨੂੰ ਵੀ ਲਾਭ ਪੁੱਜੇਗਾ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਲਗਾਏ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਜ਼ੁਰਅਤ ਦਿਖਾਈ ਹੈ,ਉਨ੍ਹਾਂ ਕਿਹਾ ਕਿ ਇਹ ਪਲਾਜ਼ੇ ਪਹਿਲਾਂ ਵੀ ਬੰਦ ਹੋ ਸਕਦੇ ਸਨ,ਪਰੰਤੂ ਲੋਕ ਹਿੱਤਾਂ ਦੀ ਅਣਦੇਖੀ ਕੀਤੀ ਗਈ।

ਮੰਤਰੀ ਚੇਤਨ ਸਿੰਘ ਜੌੜਾਮਾਜਰਾ,ਜੋ ਹਲਕਾ ਸਮਾਣਾ ਦੇ ਵਿਧਾਇਕ ਵੀ ਹਨ,ਨੇ ਅੱਗੇ ਕਿਹਾ ਕਿ ਸਮਾਣਾ ਟੋਲ ਪਲਾਜ਼ੇ ਨੂੰ ਬੰਦ ਨਾ ਕਰਨ ਲਈ ਕੰਪਨੀ ਨੇ ਉਨ੍ਹਾਂ ਤੱਕ ਵੀ ਪਹੁੰਚ ਕੀਤੀ ਸੀ ਪਰੰਤੂ ਮਾਨ ਸਰਕਾਰ ਵੱਲੋਂ ਲੋਕਾਂ ਦੇ ਵੱਡੇ ਹਿੱਤਾਂ ਦੇ ਮੱਦੇਨਜ਼ਰ ਅਤੇ ਭ੍ਰਿਸ਼ਟਾਚਾਰ ਮੁਕਤ ਤੇ ਪਾਰਦਰਸ਼ੀ ਸਰਕਾਰ ਦੇਣ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਇਸ ਟੋਲ ਪਲਾਜ਼ੇ ਦੀ ਕੰਪਨੀ ਨੂੰ ਕੋਈ ਛੂਟ ਨਾ ਦਿੰਦੇ ਹੋਏ ਬੰਦ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here