ਵਿਜੀਲੈਂਸ ਅੱਗੇ ਅੱਜ ਪੇਸ਼ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,12 ਅਪ੍ਰੈਲ ਨੂੰ ਸਾਬਕਾ ਸੀਐੱਮ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਸੀ

0
197
ਵਿਜੀਲੈਂਸ ਅੱਗੇ ਅੱਜ ਪੇਸ਼ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,12 ਅਪ੍ਰੈਲ ਨੂੰ ਸਾਬਕਾ ਸੀਐੱਮ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਸੀ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ,ਇਸ ਤੋਂ ਪਹਿਲਾਂ 12 ਅਪ੍ਰੈਲ ਨੂੰ ਸਾਬਕਾ ਸੀਐੱਮ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਸੀ ਜਿਸ ‘ਤੇ ਚੰਨੀ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ,ਇਸ ਤੋਂ ਬਾਅਦ ਵਿਜੀਲੈਂਸ ਵੱਲੋਂ ਚੰਨੀ ਨੂੰ 20 ਅਪ੍ਰੈਲ ਨੂੰ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ।

ਤੇ ਹੁਣ 20 ਅਪ੍ਰੈਲ ਦੀ ਥਾਂ ਅੱਜ ਹੀ ਪੇਸ਼ ਹੋਣ ਦੇ ਹੁਕਮ ਵਿਜੀਲੈਂਸ ਵੱਲੋਂ ਜਾਰੀ ਕੀਤੇ ਗਏ ਹਨ,ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਸਾਬਕਾ ਸੀਐੱਮ ਚੰਨੀ ਨੂੰ ਤਲਬ ਕੀਤਾ ਗਿਆ ਹੈ,ਇਹ ਜਾਣਕਾਰੀ ਖੁਦ ਸਾਬਕਾ ਮੁੱਖ ਮੰਤਰੀ ਚੰਨੀ (Former Chief Minister Channi) ਵੱਲੋਂ ਦਿੱਤੀ ਗਈ ਹੈ,ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਅੱਜ ਵਿਜੀਲੈਂਸ ਅੱਗੇ ਜ਼ਰੂਰ ਪੇਸ਼ ਹੋਵਾਂਗੇ,ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦਾ ਸਨਮਾਨ ਕਰਨ ਵਾਲੇ ਵਿਅਕਤੀ ਹਨ ਇਸ ਲਈ ਉੱਹ ਅੱਜ ਵਿਜੀਲੈਂਸ ਅੱਗੇ ਜ਼ਰੂਰ ਪੇਸ਼ ਹੋਣਗੇ।

LEAVE A REPLY

Please enter your comment!
Please enter your name here