ਵਿਵਾਦਾਂ ‘ਚ ਘਿਰੇ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ

0
206
ਵਿਵਾਦਾਂ 'ਚ ਘਿਰੇ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ

SADA CHANNEL NEWS:-

MOHLAI,(SADA CHANNEL NEWS):- ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala Murder Case) ਨੇ ਪੰਜਾਬੀ ਮਿਊਜ਼ਿਕ ਇੰਡਸਟਰੀ (Punjabi Music Industry) ਨੂੰ ਹਿਲਾ ਕੇ ਰੱਖ ਦਿੱਤਾ ਹੈ,ਹਰ ਰੋਜ਼ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ,ਤਾਜ਼ਾ ਮੋੜ ਵਿੱਚ, ਪੰਜਾਬੀ ਗਾਇਕ ਕਰਨ ਔਜਲਾ (Punjabi Singer Karan Aujla) ਇੱਕ ਵੀਡੀਓ ਵਾਇਰਲ (Video Viral) ਹੋਣ ਤੋਂ ਬਾਅਦ ਉਹ ਵਿਵਾਦਾਂ ਵਿੱਚ ਘਿਰ ਗਏ ਹਨ,ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਭਗੌੜੇ ਅਨਮੋਲ ਬਿਸ਼ਨੋਈ,ਜੋ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਹੈ,ਦੇ ਨਾਲ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ,ਅਨਮੋਲ ਬਿਸ਼ਨੋਈ ਕਈ ਮਹੀਨਿਆਂ ਤੋਂ ਸੁਰਖੀਆਂ ‘ਚ ਬਣੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਹੈ। ਪੰਜਾਬੀ ਗਾਇਕ ਮੂਸੇਵਾਲਾ ਦੀ ਪਿਛਲੇ ਸਾਲ ਮਈ ਵਿੱਚ ਮਾਨਸਾ ਦੇ ਇੱਕ ਪਿੰਡ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਉਦੋਂ ਤੋਂ ਹੀ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਦੀ ਭਾਲ ਕਰ ਰਹੀ ਹੈ।ਵੀਡੀਓ, ਜੋ ਕਿ ਬੈਕਰਸਫੀਲਡ, ਕੈਲੀਫ਼ੋਰਨੀਆ ਵਿੱਚ ਇੱਕ ਰਿਸੈਪਸ਼ਨ ਦਾ ਦੱਸਿਆ ਜਾ ਰਿਹਾ ਹੈ, ਕਰਨ ਔਜਲਾ ਅਤੇ ਸ਼ੈਰੀ ਮਾਨ ਪ੍ਰਫਾਰਮ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿਚ ਉਨ੍ਹਾਂ ਦੇ ਨਾਲ ਅਨਮੋਲ ਬਿਸ਼ਨੋਈ ਨੂੰ ਹੋਰ ਲੋਕਾਂ ਦੇ ਇਕੱਠ ਵਿਚ ਖੜ੍ਹੇ ਦੇਖਿਆ ਜਾ ਸਕਦਾ ਹੈ।ਵਿਵਾਦ ਤੋਂ ਬਾਅਦ ਹੁਣ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੇ ਇੱਕ ਬਿਆਨ ਜਾਰੀ ਕਰ ਕੇ ਆਪਣੀ ਸਥਿਤੀ ਸਪੱਸ਼ਟ ਕੀਤੀ ਹੈ। ਕਰਨ ਔਜਲਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਮੈਂ ਨਹੀਂ ਸੋਚਿਆ ਕਿ ਮੈਨੂੰ ਇਸ ਦੀ ਜ਼ਰੂਰਤ ਹੈ ਪਰ ਬਹੁਤ ਸਾਰੀਆਂ ਪੋਸਟਾਂ ਅਤੇ ਸੰਦੇਸ਼ਾਂ ਨੂੰ ਦੇਖਣ ਤੋਂ ਬਾਅਦ ਮੈਂ ਦੱਸਣਾ ਚਾਹੁੰਦਾ ਹਾਂ ਕਿ ਇਹ ਵੀਡੀਓ ਐਤਵਾਰ ਨੂੰ ਬੈਕਰਸਫ਼ੀਲਡ, ਕੈਲੀਫ਼ੋਰਨੀਆ ਵਿੱਚ ਇੱਕ ਸਮਾਗਮ ਦਾ ਹੈ, ਜਿਥੇ ਮੈਨੂੰ ਤੇ ਸ਼ੈਰੀ ਮਾਨ ਨੂੰ ਬੁਲਾਇਆ ਗਿਆ ਸੀ।

ਇੱਕ ਕਲਾਕਾਰ ਦੀ ਹੈਸੀਅਤ ਨਾਲ ਮੈਂ ਪ੍ਰਫਾਰਮ ਕੀਤਾ ਹੈ। ਇੱਕ ਕਲਾਕਾਰ ਹੋਣ ਦੇ ਨਾਤੇ, ਸਾਨੂੰ ਇਹ ਨਹੀਂ ਹੁੰਦਾ ਕਿ ਸਾਡੇ ਲਈ ਬੁੱਕ ਕੀਤੇ ਗਏ ਵਿਆਹ ਸਮਾਗਮਾਂ ਵਿੱਚ ਕੌਣ ਭਾਗ ਲੈ ਰਿਹਾ ਹੈ ਜਾਂ ਕਿਸ ਨੂੰ ਬੁਲਾਇਆ ਗਿਆ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਵਿਆਹ ਸਮਾਗਮ ਆਦਿ ਵਿਚ ਪ੍ਰਫਾਰਮ ਕਰਨ ਨੂੰ ਤਰਜੀਹ ਨਹੀਂ ਦਿੰਦਾ ਹਾਂ।”ਔਜਲਾ ਨੇ ਅੱਗੇ ਕਿਹਾ ਕਿ ਉਹ ਅਨਮੋਲ ਬਿਸ਼ਨੋਈ ਦੇ ਪਿਛੋਕੜ ਬਾਰੇ ਉਦੋਂ ਤੱਕ ਨਹੀਂ ਜਾਣਦੇ ਸਨ ਜਦੋਂ ਤੱਕ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਨਹੀਂ ਦੇਖਿਆ। ਉਨ੍ਹਾਂ ਕਿਹਾ, “ਇੱਕ ਕਲਾਕਾਰ ਹੋਣ ਦੇ ਨਾਤੇ ਮੈਂ ਆਪਣੇ ਪ੍ਰਦਰਸ਼ਨ ‘ਤੇ ਧਿਆਨ ਦਿੰਦਾ ਹਾਂ ਅਤੇ ਸ਼ੋਅ ਛੱਡਦਾ ਹਾਂ, ਮੈਂ ਹਰ ਇੱਕ ਵਿਅਕਤੀ ‘ਤੇ ਧਿਆਨ ਨਹੀਂ ਦਿੰਦਾ ਕਿਉਂਕਿ ਆਲੇ ਦੁਆਲੇ ਬਹੁਤ ਸਾਰੇ ਲੋਕ ਹੁੰਦੇ ਹਨ। ਕਿਰਪਾ ਕਰ ਕੇ ਮੈਨੂੰ ਅਜਿਹੀਆਂ ਚੀਜ਼ਾਂ ਨਾਲ ਨਾ ਜੋੜਿਆ ਜਾਵੇ। ਤੁਸੀਂ ਸਾਰੇ ਜਾਂਦੇ ਹੋ ਕਿ ਅਸੀਂ ਕਲਾਕਾਰ ਪਹਿਲਾਂ ਹੀ ਕਈ ਚੀਜ਼ਾਂ ਵਿਚੋਂ ਗੁਜ਼ਰ ਰਹੇ ਹਾਂ।”ਸਿੱਧੂ ਮੂਸੇਵਾਲਾ ਕਤਲ ਕਾਂਡ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਹੜਕੰਪ ਮਚਾ ਦਿੱਤਾ ਸੀ, ਕਈ ਗਾਇਕਾਂ ਅਤੇ ਨਿਰਮਾਤਾਵਾਂ ਨੂੰ ਆਪਣੀ ਸੁਰੱਖਿਆ ਦਾ ਡਰ ਸੀ। ਇਸ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਪੁਲਿਸ ਇਸ ਅਪਰਾਧਿਕ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਕੋਸ਼ਿਸ਼ ਵਿੱਚ ਸਾਰੀਆਂ ਲੀਡਾਂ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here