ਭਾਰਤ ਦੇ ਦੌਰੇ ‘ਤੇ ਆਉਣਗੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ

0
217
ਭਾਰਤ ਦੇ ਦੌਰੇ 'ਤੇ ਆਉਣਗੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ

SADA CHANNEL NEWS:-

SADA CHANNEL NEWS:- ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ (Pakistan’s Foreign Minister Bilawal Bhutto Zardari) ਭਾਰਤ ਦੌਰੇ ‘ਤੇ ਆਉਣਗੇ, ਬਿਲਾਵਲ ਦਾ ਇਹ ਦੌਰਾ ਅਗਲੇ ਮਹੀਨੇ ਦੀ ਸ਼ੁਰੂਆਤ ‘ਚ 4 ਮਈ ਨੂੰ ਹੋਵੇਗਾ,2014 ‘ਚ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਤੋਂ ਬਾਅਦ ਸੱਤਾਧਾਰੀ ਪਾਕਿਸਤਾਨੀ ਨੇਤਾ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ,ਪਾਕਿਸਤਾਨੀ ਮੀਡੀਆ ਵਿੱਚ ਵੀ ਬਿਲਾਵਲ ਦੇ ਐਸਸੀਓ ਮੀਟਿੰਗ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ,ਦੱਸ ਦੇਈਏ ਕਿ ਬਿਲਾਵਲ ਭੁੱਟੋ ਪਾਕਿਸਤਾਨ ਦੇ ਸਭ ਤੋਂ ਨੌਜਵਾਨ ਮੰਤਰੀਆਂ ਵਿੱਚੋਂ ਇੱਕ ਹਨ,ਉਨ੍ਹਾਂ ਦੀ ਉਮਰ 34 ਸਾਲ ਹੈ,ਉਹ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੇ ਪੁੱਤਰ ਹਨ,ਬਿਲਾਵਲ ਦਾ ਜਨਮ 21 ਸਤੰਬਰ 1988 ਨੂੰ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਹੋਇਆ ਸੀ,ਉਨ੍ਹਾਂ ਨੇ ਵਿਦੇਸ਼ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ,27 ਅਪ੍ਰੈਲ 2022 ਨੂੰ, ਬਿਲਾਵਲ ਨੂੰ ਦੇਸ਼ ਦਾ 37ਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤਾ ਗਿਆ ਸੀ,ਉਹ ਜਿਸ ਪਾਰਟੀ ਵਿੱਚ ਨੇ ਉਸਦਾ ਨਾਮ ‘ਪਾਕਿਸਤਾਨ ਪੀਪਲਜ਼ ਪਾਰਟੀ’ ਹੈ।

LEAVE A REPLY

Please enter your comment!
Please enter your name here