ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦਾਅਵਾ ਕੀਤਾ

0
185
ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦਾਅਵਾ ਕੀਤਾ

SADA CHANNEL NEWS:-

CHANDIGARH,(SADA CHANNEL NEWS):- ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਲਈ ਉਡੀਕ ਨਹੀਂ ਕਰਨੀ ਪਵੇਗੀ,ਇਸ ਮਹੀਨੇ ਦੇ ਅਖੀਰ ਤੱਕ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਇਹ ਦਾਅਵਾ ਕੀਤਾ ਹੈ,ਉਨ੍ਹਾਂ ਕਿਹਾ ਕਿ ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ,ਇਸ ਤੋਂ ਪਹਿਲਾਂ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ,ਪੰਜਾਬ ਵਿੱਚ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ,ਜਿੱਥੇ 25 ਲੱਖ ਦੇ ਕਰੀਬ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਦੇ ਹਨ,ਪਰ ਹਰ ਵਾਰ ਵਿਦਿਆਰਥੀਆਂ ਨੂੰ ਵਰਦੀਆਂ ਆਦਿ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਦਾ ਕੰਮ ਨਵੰਬਰ ਜਾਂ ਦਸੰਬਰ ਤੱਕ ਮੁਕੰਮਲ ਕਰਦੀਆਂ ਸਨ ਪਰ ਇਹ ਪਹਿਲੀ ਵਾਰ ਹੈ ਕਿ ਇਹ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾ ਰਿਹਾ ਹੈ,ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਫਾਇਦਾ ਹੋਵੇਗਾ,ਪੰਜਾਬ ਦੇ ਸਕੂਲਾਂ ਵਿੱਚ ਪਹਿਲਾਂ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ,ਕਈ ਸਮਾਜਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾਉਂਦੀਆਂ ਸਨ,ਹਾਲਾਂਕਿ ਹੁਣ ਸਰਕਾਰ ਆਪਣੇ ਪੱਧਰ ‘ਤੇ ਇਹ ਕੰਮ ਕਰ ਰਹੀ ਹੈ,ਸਿੱਖਿਆ ਵਿਭਾਗ ਵੱਲੋਂ ਹੁਣ ਸਮਾਜਿਕ ਜਥੇਬੰਦੀਆਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਸਕੂਲਾਂ ਨੂੰ ਵਰਦੀਆਂ ਜਾਂ ਹੋਰ ਸਮਾਨ ਦੇਣ ਦੀ ਬਜਾਏ ਡਿਜੀਟਲ (Digital) ਬਣਾਉਣ ਵਿੱਚ ਸਹਿਯੋਗ ਕਰਨ ਤਾਂ ਜੋ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਪੜ੍ਹਾਇਆ ਜਾ ਸਕੇ।

LEAVE A REPLY

Please enter your comment!
Please enter your name here