English Police ਵਿਚ ਭਰਤੀ ਹੋਈ ਪੰਜਾਬ ਦੀ ਧੀ ਹਰਕਮਲ ਕੌਰ ਬਣੀ ਕਮਿਊਨਿਟੀ ਸਪੋਰਟ ਅਫ਼ਸਰ

0
216
English Police ਵਿਚ ਭਰਤੀ ਹੋਈ ਪੰਜਾਬ ਦੀ ਧੀ ਹਰਕਮਲ ਕੌਰ ਬਣੀ ਕਮਿਊਨਿਟੀ ਸਪੋਰਟ ਅਫ਼ਸਰ

Sada Channel News:-

England,(Sada Channel News):- ਪੰਜਾਬੀਆਂ ਨੇ ਜਿੱਥੇ ਵਿਦੇਸ਼ ’ਚ ਆਪਣੇ ਵੱਡੇ-ਵੱਡੇ ਰੁਜ਼ਗਾਰ ਸਥਾਪਤ ਕਰਕੇ ਮੁਕਾਮ ਹਾਸਲ ਕੀਤੇ ਹਨ ਅਤੇ ਰਾਜਨੀਤੀ ’ਚ ਆਪਣਾ ਲੋਹਾ ਮਨਵਾਇਆ ਹੈ,ਉਥੇ ਹੀ ਪੰਜਾਬੀ ਵਿਦੇਸ਼ਾਂ ’ਚ ਵੱਡੇ ਪ੍ਰਸ਼ਾਸਨਿਕ ਅਹੁਦਿਆਂ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ,ਜ਼ਿਲ੍ਹੇ ਦੇ ਪਿੰਡ ਲੱਖਣ ਕਲਾਂ ਦੀ ਧੀ ਨੇ ਇੰਗਲੈਂਡ ਦੇ ਪੁਲਿਸ ਵਿਭਾਗ ’ਚ ਅਫ਼ਸਰ ਵਜੋਂ ਭਰਤੀ ਹੋ ਕੇ ਇਸ ਦੀ ਮਿਸਾਲ ਦਿੱਤੀ ਹੈ,ਹਰਕਮਲ ਕੌਰ (Harkamal Kaur) ਨੇ ਕਮਿਊਨਿਟੀ ਸਪੋਰਟ ਅਫ਼ਸਰ (Community Support Officer) ਦਾ ਅਹੁਦਾ ਸੰਭਾਲਿਆ ਹੈ,ਜ਼ਿਕਰਯੋਗ ਹੈ ਕਿ ਲੱਖਣ ਕਲਾਂ ਦੇ ਝੰਡੇਰ ਪਰਿਵਾਰ ਵਿਚੋਂ ਸ਼ਿੰਗਾਰਾ ਸਿੰਘ ਦੇ ਪੁੱਤਰ ਮੁਖਤਿਆਰ ਸਿੰਘ ਦੀ ਧੀ ਹਰਕਮਲ ਕੌਰ ਨੇ ਇੰਗਲੈਂਡ ਦੀ ਧਰਤੀ ’ਤੇ ਉੱਚ ਵਿਦਿਆ ਹਾਸਲ ਕੀਤੀ ਸੀ,ਹਰਕਮਲ ਕੌਰ ਦੀ ਇਸ ਪ੍ਰਾਪਤੀ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ।

LEAVE A REPLY

Please enter your comment!
Please enter your name here