ਮੋਰਿੰਡਾ ਬੇਅਦਬੀ ਮਾਮਲਾ: ਬੇਅਦਬੀ ਕਾਂਡ ਦੇ ਦੋਸ਼ੀ ‘ਤੇ ਹਮਲੇ ਦੀ ਕੋਸ਼ਿਸ਼,ਇੱਕ ਵਕੀਲ ਨੇ ਤਾਣੀ ਪਿਸਤੌਲ,ਪੁਲਿਸ ਨੇ ਮੌਕੇ ‘ਤੇ ਹੀ ਕੀਤਾ ਕਾਬੂ

0
235
ਮੋਰਿੰਡਾ ਬੇਅਦਬੀ ਮਾਮਲਾ: ਬੇਅਦਬੀ ਕਾਂਡ ਦੇ ਦੋਸ਼ੀ ‘ਤੇ ਹਮਲੇ ਦੀ ਕੋਸ਼ਿਸ਼,ਇੱਕ ਵਕੀਲ ਨੇ ਤਾਣੀ ਪਿਸਤੌਲ,ਪੁਲਿਸ ਨੇ ਮੌਕੇ 'ਤੇ ਹੀ ਕੀਤਾ ਕਾਬੂ

Sada Channel News:-

Rupnagar,(Sada Channel News):- ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ (Morinda) ਵਿਖੇ ਅੱਜ ਬੇਅਦਬੀ ਕਾਂਡ ਦੇ ਦੋਸ਼ੀ ਜਸਵੀਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ,ਦੋਸ਼ੀ ਨੂੰ 2 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਰੂਪਨਗਰ ਅਦਾਲਤ (Rupnagar Court) ਵਿੱਚ ਪੇਸ਼ ਕੀਤਾ ਗਿਆ ਪਰ ਇਸ ਦੌਰਾਨ ਇੱਕ ਵਕੀਲ ਰਿਵਾਲਵਰ ਲੈ ਕੇ ਅਦਾਲਤੀ ਕੰਪਲੈਕਸ ਵਿੱਚ ਦਾਖ਼ਲ ਹੋ ਗਿਆ,ਮਿਲੀ ਜਾਣਕਾਰੀ ਮੁਤਾਬਕ ਸੀਆਈਏ ਸਟਾਫ਼ ਅਤੇ ਪੁਲਿਸ ਅਧਿਕਾਰੀਆਂ ਵਿੱਚ ਹੜਕੰਪ ਮੱਚ ਗਿਆ,ਦੋਵਾਂ ਸੈੱਲਾਂ ਦੀਆਂ ਟੀਮਾਂ ਨੇ ਤੁਰੰਤ ਵਕੀਲ ਨੂੰ ਦਬੋਚ ਲਿਆ ਅਤੇ ਉਸ ਦਾ ਰਿਵਾਲਵਰ ਜ਼ਬਤ ਕਰ ਲਿਆ,ਫਿਲਹਾਲ ਪੁਲਿਸ ਪ੍ਰਸ਼ਾਸਨ ਅਤੇ ਬਾਰ ਕੌਂਸਲ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਕੀਲ ਸਥਾਨਕ ਹੈ ਜਾਂ ਕਿਸੇ ਹੋਰ ਇਲਾਕੇ ਦਾ ਹੈ।

ਦੱਸ ਦੇਈਏ ਕਿ ਬੇਅਦਬੀ ਮਾਮਲੇ ਤੋਂ ਬਾਅਦ ਰੂਪਨਗਰ ਜ਼ਿਲ੍ਹੇ ਦੇ ਵਕੀਲ ਭਾਈਚਾਰੇ ਨੇ ਮੁਲਜ਼ਮ ਜਸਵੀਰ ਦਾ ਕੇਸ ਨਾ ਲੜਨ ਦਾ ਐਲਾਨ ਕੀਤਾ ਹੈ,ਜਸਵੀਰ ‘ਤੇ ਜੁੱਤੀ ਪਾ ਕੇ ਗੁਰਦੁਆਰੇ ‘ਚ ਦਾਖਲ ਹੋਣ,ਦਰਬਾਰ ਸਾਹਿਬ ‘ਚ ਪਾਠ ਕਰ ਰਹੇ ਗ੍ਰੰਥੀਆਂ ਨੂੰ ਕੁੱਟਣ ਦਾ ਦੋਸ਼ ਹੈ,ਸਿੱਖ ਸੰਗਤ ਇਸ ਕਾਰੇ ਨੂੰ ਲੈ ਕੇ ਕਾਫੀ ਨਾਰਾਜ਼ ਹੈ,ਪੁਲਿਸ ਨੇ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੰਤ ਨਗਰ ਮੋਰਿੰਡਾ ਦੇ ਬਿਆਨਾਂ ’ਤੇ ਮੁਲਜ਼ਮ ਜਸਵੀਰ ਉਰਫ਼ ਜੱਸੀ ਖ਼ਿਲਾਫ਼ ਧਾਰਾ 295-ਏ, 307, 323, 506 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਅਦਾਲਤ ਵਿਚ ਪੇਸ਼ੀ ਦੌਰਾਨ ਵਕੀਲ ਨੇ ਹੀ ਉਸ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ,ਇਸ ਵਕੀਲ ਦੀ ਪਛਾਣ ਮੋਰਿੰਡਾ (Morinda) ਵਾਸੀ ਸਾਹਿਬ ਸਿੰਘ ਵਜੋਂ ਹੋਈ ਹੈ,ਜਦੋਂ ਅਦਾਲਤ ‘ਚ ਮੁਲਜ਼ਮ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਵਕੀਲ ਨੇ ਉਸ ‘ਤੇ ਪਿਸਤੌਲ਼ ਤਾਣ ਲਈ,ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ।

LEAVE A REPLY

Please enter your comment!
Please enter your name here