ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਮ ਸੰਸਕਾਰ,ਦੁਪਹਿਰ ਇੱਕ ਵਜੇ ਦੇ ਕਰੀਬ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ

0
261
ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਮ ਸੰਸਕਾਰ,ਦੁਪਹਿਰ ਇੱਕ ਵਜੇ ਦੇ ਕਰੀਬ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ

Sada Channel News:-

Badal,27 April 2023,(Sada Channel News):- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਦੇ ਅੰਤਮ ਸੰਸਕਾਰ ਲਈ ਜੰਗੀ ਪੱਧਰ ਤੇ ਤਿਆਰੀਆਂ ਜਾਰੀ ਹਨ,ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਬਾਅਦ ਦੁਪਹਿਰ ਇੱਕ ਵਜੇ ਦੇ ਕਰੀਬ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਕਿੰਨੂਆਂ ਦੇ ਉਸ ਬਾਗ ਵਿਚ ਕੀਤਾ ਜਾਵੇਗਾ ਜੋ ਕਦੀ ਉਹਨਾਂ ਨੇ ਖੁਦ ਬਣਵਾਇਆ ਸੀ,ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।ਅੰਤਮ ਸੰਸਕਾਰ ਦੀਆਂ ਰਸਮਾਂ ਨੂੰ ਢੁਕਵੇਂ ਢੰਗ ਨਾਲ ਨੇਪਰੇ ਚਾੜਨ ਲਈ ਆਈਜੀ ਪੀਕੇ ਯਾਦਵ,ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ,ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਤੇ ਏਡੀਸੀ ਵਿਕਰਮ ਸ਼ੇਰਗਿੱਲ ਨੇ ਪਿੰਡ ਵਿੱਚ ਬਾਦਲ ਪਰਿਵਾਰ ਦੇ ਮੈਂਬਰਾਂ ਅਤੇ ਅਕਾਲੀ ਦਲ ਆਗੂਆਂ ਨਾਲ ਮੀਟਿੰਗ ਕੀਤੀ ਹੈ।

ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਪਾਰਕਿੰਗ ਲਈ ਪਿੰਡ ਦੇ ਆਲੇ-ਦੁਆਲੇ ਡੇਢ-ਦੋ ਸੌ ਏਕੜ ਰਕਬਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਦੇਹ ਨੂੰ  ਰਿਹਾਇਸ਼ ’ਤੇ ਦਰਸ਼ਨਾਂ ਲਈ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ  ਕਰੀਬ 12 ਵਜੇ ਮਹਿਬੂਬ ਆਗੂ ਦੀ ਅੰਤਿਮ ਯਾਤਰਾ ਦੀ ਰਵਾਨਗੀ ਹੋਵੇਗੀ ਅਤੇ ਬਾਅਦ ਦੁਪਿਹਰ ਕਰੀਬ ਇੱਕ ਵਜੇ ਸਸਕਾਰ ਕੀਤਾ ਜਾਵੇਗਾ,ਅੰਤਮ ਸੰਸਕਾਰ ਵਿੱਚ ਮੁਲਕ ਦੇ ਵੱਡੇ ਲੀਡਰਾਂ ਵੱਲੋਂ ਸਮੂਲੀਅਤ ਕਰਨ ਨੂੰ ਦੇਖਦਿਆਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਰੱਖਣ ਲਈ ਟਰੈਫ਼ਿਕ  ਪੁਲਸ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।ਬੀਤੀ ਦੇਰ ਸ਼ਾਮ ਤੋਂ ਅਕਾਲੀ ਦਲ ਦੇ ਆਗੂਆਂ, ਇਲਾਕਾ ਵਾਸੀਆਂ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਸ਼ੰਸਕਾਂ ਨੇ ਪਿੰਡ ਬਾਦਲ ਵੱਲ ਵਹੀਰਾਂ ਘੱਤੀਆਂ ਹੋਈਆਂ ਹਨ।

LEAVE A REPLY

Please enter your comment!
Please enter your name here