ਲੁਧਿਆਣਾ ਦੀ ਗਿਆਸਪੁਰਾ ਗੈਸ ਲੀਕ ਘਟਨਾ ਬੇਹੱਦ ਦੁੱਖਦਾਇਕ : ਸੀਐਮ ਭਗਵੰਤ ਮਾਨ

0
217
ਲੁਧਿਆਣਾ ਦੀ ਗਿਆਸਪੁਰਾ ਗੈਸ ਲੀਕ ਘਟਨਾ ਬੇਹੱਦ ਦੁੱਖਦਾਇਕ : ਸੀਐਮ ਭਗਵੰਤ ਮਾਨ

SADA CHANNEL NEWS:-

LUDHIANA,(SADA CHANNEL NEWS):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਗਿਆਸਪੁਰਾ ‘ਚ ਗੈਸ ਲੀਕ ਦੀ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਟਵੀਟ ਕੀਤਾ ਹੈ, ਉਨ੍ਹਾਂ ਕਿਹਾ ਕਿ “ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..”ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਐਤਵਾਰ ਨੂੰ ਇੱਕ ਕੈਮੀਕਲ ਪਲਾਂਟ ਤੋਂ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ। ਕਈ ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।ਮਰਨ ਵਾਲਿਆਂ ਵਿੱਚ 2 ਬੱਚਿਆਂ ਸਮੇਤ 5 ਔਰਤਾਂ ਅਤੇ 4 ਪੁਰਸ਼ ਸ਼ਾਮਲ ਹਨ। ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ। ਇਹ ਹਾਦਸਾ ਸਵੇਰੇ 7:15 ਵਜੇ ਸ਼ਹਿਰ ਦੇ ਗਿਆਸਪੁਰਾ ਇੰਡਸਟਰੀਅਲ ਏਰੀਆ ਨੇੜੇ ਇੱਕ ਇਮਾਰਤ ਵਿੱਚ ਵਾਪਰਿਆ ਹੈ।

LEAVE A REPLY

Please enter your comment!
Please enter your name here