ਮੁਹੱਈਆ ਕਰਵਾਈਆਂ ਸਿਹਤ ਸਹੂਲਤਾਵਾਂ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ

0
241
ਮੁਹੱਈਆ ਕਰਵਾਈਆਂ ਸਿਹਤ ਸਹੂਲਤਾਵਾਂ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ

Sada Channel News:-

Samana/Patiala,May 2 (Sada Channel News):- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Minister of Public Relations Chetan Singh Jaudamajra) ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਵਾਂ ਪ੍ਰਦਾਨ ਕਰਨ ਲਈ 15 ਅਗਸਤ 2022 ਨੂੰ ਸੂਬੇ ਭਰ ‘ਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ, ਜਿਨ੍ਹਾਂ ਦਾ ਲੋਕਾਂ ਨੂੰ ਸਿਹਤ ਸਹੂਲਤਾਵਾਂ ਪ੍ਰਾਪਤ ਕਰਨ ‘ਚ ਵੱਡਾ ਲਾਭ ਹੋਇਆ ਹੈ।ਸਮਾਣਾ ਹਲਕੇ ਦੇ ਪਿੰਡ ਰੇਤਗੜ੍ਹ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਸਬੰਧੀ ਗੱਲ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਕਲੀਨਿਕ ਦੇ ਚੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਰੀਬ ਸਾਢੇ ਅੱਠ ਮਹੀਨੇ ‘ਚ 15 ਹਜ਼ਾਰ 569 ਮਰੀਜ਼ਾਂ ਵੱਲੋਂ ਇਸ ਕਲੀਨਿਕ ‘ਚ ਓ.ਪੀ.ਡੀ. ਸੇਵਾਵਾਂ ਪ੍ਰਾਪਤ ਕੀਤੀਆਂ ਗਈਆਂ ਹਨ। ਜਦਕਿ 3114 ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ (Aam Aadmi Clinics) ਨੇ ਜਿਥੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ,ਉਥੇ ਹੀ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਖੇ ਭੀੜ ਘਟਾਉਣ,ਮਰੀਜ਼ਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਸਮੇਤ ਮਰੀਜ਼ਾਂ ਦਾ ਆਨ ਲਾਈਨ ਰਿਕਾਰਡ ਮੈਨਟੇਨ ਕਰਨ ‘ਚ ਵੀ ਇਹ ਕਲੀਨਿਕ ਸਹਾਈ ਹੋਏ ਹਨ,ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Minister of Public Relations Chetan Singh Jaudamajra) ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ (Aam Aadmi Clinics) ਚੱਲ ਰਹੇ ਹਨ ਅਤੇ ਜਲਦੀ ਹੀ ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਤਾਂ ਜੋ ਹਰੇਕ ਵਿਅਕਤੀ ਨੂੰ ਆਸਾਨੀ ਨਾਲ ਤੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤ ਮਿਲ ਸਕਣ।

LEAVE A REPLY

Please enter your comment!
Please enter your name here