
NEW DELHI,(SADA CHANNEL NEWS):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ,ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਸੁਪਰੀਮ ਕੋਰਟ ਵਿਚ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ,ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸਮਰੱਥ ਅਥਾਰਟੀ (ਗ੍ਰਹਿ ਮੰਤਰਾਲੇ) ਨੂੰ ਜਲਦ ਫੈਸਲਾ ਲੈਣ ਲਈ ਕਿਹਾ ਹੈ,ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਕਰੀਬ 27 ਸਾਲਾਂ ਤੋਂ ਜੇਲ੍ਹ ਵਿਚ ਹਨ,ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਅਦਾਲਤ ਨੇ 1995 ਵਿਚ ਮੌਤ ਦੀ ਸਜ਼ਾ ਸੁਣਾਈ ਸੀ,ਉਹਨਾਂ ਨੇ 2012 ਵਿਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ,ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ,ਗ੍ਰਹਿ ਮੰਤਰਾਲੇ ਵੱਲੋਂ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
