ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ

0
189
ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਰਧਾਂਜਲੀ ਦੇਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ

Sada Channel News:-

Badal,(Sada Channel News):- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅੱਜ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿਚ ਪਹੁੰਚ ਗਏ ਹਨ,ਦੁਪਹਿਰ 12.03 ਵਜੇ ਅੰਤਿਮ ਅਰਦਾਸ ਹੋ ਰਹੀ ਹੈ,ਮੰਤਰੀ ਨੇ ਆਉਂਦਿਆਂ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ,ਅਮਿਤ ਸ਼ਾਹ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਵੀ ਸ਼ਾਮਲ ਹੋਏ ਹਨ,ਉਨ੍ਹਾਂ ਤੋਂ ਇਲਾਵਾ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਪੁੱਜੇ ਹੋਏ ਹਨ,ਅੰਤਿਮ ਸੰਸਕਾਰ ਵਾਲੇ ਦਿਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਅੰਤਿਮ ਅਰਦਾਸ ਕੀਤੀ।

LEAVE A REPLY

Please enter your comment!
Please enter your name here