ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ: ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਤੇ ਚੌਟਾਲਾ ਹੋਏ ਸ਼ਾਮਲ

0
203
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ: ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਤੇ ਚੌਟਾਲਾ ਹੋਏ ਸ਼ਾਮਲ

Sada Channel News:-

Badal,(Sada Channel News):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਦੀ ਅੱਜ ਅੰਤਿਮ ਅਰਦਾਸ ਹੈ,ਅੰਤਿਮ ਅਰਦਾਸ ‘ਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਪੁੱਜੇ ਹੋਏ ਹਨ,ਉਨ੍ਹਾਂ ਤੋਂ ਇਲਾਵਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਹਨ,ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ,ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਪਹੁੰਚ ਸਕਦੇ ਹਨ,ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 75 ਸਾਲਾਂ ਦੇ ਸਿਆਸੀ ਕਰੀਅਰ ਵਿੱਚ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ,ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਅੰਤਿਮ ਵਿਦਾਈ ਦਿੱਤੀ ਗਈ,ਉਨ੍ਹਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਵਿਸਰਜਿਤ ਕੀਤੀਆਂ ਗਈਆਂ,ਪੁੱਤਰ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਕੀਰਤਪੁਰ ਵਿੱਚ ਬੂਟਾ ਲਾਇਆ।

LEAVE A REPLY

Please enter your comment!
Please enter your name here