ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਵਿਸ਼ਵ ਬੈਂਕ ਦੇ ਮੁਖੀ ਬਣਨ ਜਾ ਰਹੇ ਅਜੈਪਾਲ ਸਿੰਘ ਬੰਗਾ ਨੂੰ ਦਿਤੀ ਵਧਾਈ 

0
229
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਵਿਸ਼ਵ ਬੈਂਕ ਦੇ ਮੁਖੀ ਬਣਨ ਜਾ ਰਹੇ ਅਜੈਪਾਲ ਸਿੰਘ ਬੰਗਾ ਨੂੰ ਦਿਤੀ ਵਧਾਈ 

Sada Channel News:-

Washington,(Sada Channel News):- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ (US President Joe Biden) ਨੇ ਅਜੈਪਾਲ ਸਿੰਘ ਬੰਗਾ (Ajaipal Singh Banga) ਨੂੰ ਵਿਸ਼ਵ ਬੈਂਕ ਦਾ ਅਗਲਾ ਮੁਖੀ ਬਣਨ ‘ਤੇ ਵਧਾਈ ਦਿਤੀ ਹੈ,ਰਾਸ਼ਟਰਪਤੀ ਬਾਇਡਨ ਨੇ ਟਵੀਟ ਕਰਦਿਆਂ ਅਜੈਪਾਲ ਸਿੰਘ ਬੰਗਾ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ਅਤੇ ਲਿਖਿਆ ਕਿ ਉਹ ਗ਼ਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵਵਿਆਪੀ ਦੀਆਂ ਚੁਨੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। 

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਲਿਖਿਆ, ” ਮੈਂ ਅਜੈਪਾਲ ਸਿੰਘ ਨਾਲ ਉਨ੍ਹਾਂ ਦੀ ਨਵੀਂ ਭੂਮਿਕਾ ‘ਚ ਕੰਮ ਕਰਨ, ਗ਼ਰੀਬੀ ਨੂੰ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵਵਿਆਪੀ ਚੁਨੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਬਦਲਣ ਦੇ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਨ ਲਈ ਉਤਸੁਕ ਹਾਂ।”

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਭਾਰਤ ਵਿਚ ਜਨਮੇ ਅਜੈਪਾਲ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿਤੀ ਸੀ,ਜ਼ਿਕਰਯੋਗ ਹੈ ਕਿ ਅਜੈਪਾਲ ਸਿੰਘ 2 ਜੂਨ ਨੂੰ ਆਪਣਾ ਅਹੁਦਾ ਸੰਭਾਲਣਗੇ,ਅਜੈਪਾਲ ਸਿੰਘ ਬੰਗਾ ਪਹਿਲੇ ਭਾਰਤੀ-ਅਮਰੀਕੀ ਅਤੇ ਸਿੱਖ-ਅਮਰੀਕੀ ਹਨ ਜਿਨ੍ਹਾਂ ਨੂੰ ਦੋ ਪ੍ਰਮੁੱਖ ਅੰਤਰਰਾਸ਼ਟਰੀ ਵਿੱਤੀ ਸੰਸਥਾਵਾਂ: ਅੰਤਰਰਾਸ਼ਟਰੀ ਮੁਦਰਾ ਫ਼ੰਡ ਅਤੇ ਵਿਸ਼ਵ ਬੈਂਕ ਵਿਚੋਂ ਕਿਸੇ ਇੱਕ ਦਾ ਮੁਖੀ ਨਿਯੁਕਤ ਕੀਤਾ ਹੈ।

ਅਜੈਪਾਲ ਸਿੰਘ ਬੰਗਾ (63) ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵਿਸ਼ਵ ਬੈਂਕ ਦੇ ਅਗਲੇ ਮੁਖੀ ਵਜੋਂ ਨਾਮਜ਼ਦ ਕੀਤਾ ਸੀ। ਸਮਰਥਨ ਦੇ ਇਕ ਖੁੱਲ੍ਹੇ ਪੱਤਰ ਵਿਚ, 55 ਵਕੀਲਾਂ, ਸਿਖਿਆ ਸ਼ਾਸਤਰੀਆਂ, ਕਾਰਜਕਾਰੀ, ਸਾਬਕਾ ਫ਼ੌਜੀਆਂ ਅਤੇ ਸਾਬਕਾ ਸਰਕਾਰੀ ਅਧਿਕਾਰੀਆਂ ਨੇ ਵਿਸ਼ਵ ਬੈਂਕ ਦੇ ਮੁਖੀ ਦੇ ਅਹੁਦੇ ਲਈ ਨਾਮਜ਼ਦਗੀ ਦਾ ਸਮਰਥਨ ਕੀਤਾ। ਬੰਗਾ ਦਾ ਸਮਰਥਨ ਕਰਨ ਵਾਲਿਆਂ ਵਿਚ ਕਈ ਨੋਬਲ ਪੁਰਸਕਾਰ ਜੇਤੂ ਵੀ ਸ਼ਾਮਲ ਸਨ।

LEAVE A REPLY

Please enter your comment!
Please enter your name here