ਸੁਰਜਨ ਚੱਠਾ ਦੀ ਗ੍ਰਿਫ਼ਤਾਰੀ ਤੋਂ ਬਾਅਦ LIVE ਹੋਈ ਸੰਦੀਪ ਨੰਗਲ ਅੰਬੀਆ ਦੀ ਪਤਨੀ,ਸਰਕਾਰ ਦਾ ਕੀਤਾ ਧੰਨਵਾਦ

0
209
ਸੁਰਜਨ ਚੱਠਾ ਦੀ ਗ੍ਰਿਫ਼ਤਾਰੀ ਤੋਂ ਬਾਅਦ LIVE ਹੋਈ ਸੰਦੀਪ ਨੰਗਲ ਅੰਬੀਆ ਦੀ ਪਤਨੀ,ਸਰਕਾਰ ਦਾ ਕੀਤਾ ਧੰਨਵਾਦ

Sada Channel News:-

Jalandhar,(Azad Soch News):- ਜਲੰਧਰ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ (International Kabaddi Player Sandeep Nangal Ambia) ਦੀ ਪਤਨੀ ਦੋਸ਼ੀ ਸੁਰਜਨ ਚੱਠਾ ਦੇ ਫੜੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਅਕਾਊਂਟ ‘ਤੇ ਲਾਈਵ ਹੋਈ,ਰੁਪਿੰਦਰ ਕੌਰ ਨੇ ਕਿਹਾ ਕਿ ਅਜੇ ਵੀ ਕਤਲ ਵਿਚ ਸ਼ਾਮਲ ਹੋਰ ਵੀ ਕਈ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ,ਅਜੇ ਤਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ,ਚੱਠਾ ਦੇ ਫੜੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਹ ਵਿਅਕਤੀ ਇਸ ਕਤਲ ਦਾ ਮਾਸਟਰ ਮਾਈਂਡ ਹੈ,ਪਿਛਲੇ ਸਾਲ ਵੀ ਉਨ੍ਹਾਂ ਲਾਈਵ ਅਪੀਲ ਕੀਤੀ ਸੀ,ਪੁਲਿਸ ਅਧਿਕਾਰੀਆਂ ਨੂੰ ਵੀ ਮਿਲੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ,ਸੰਦੀਪ ਦੀ ਬਰਸੀ ‘ਤੇ ਜਦੋਂ ਉਹ ਭਾਰਤ ਆਏ ਤਾਂ ਉਹਨਾਂ ਦੀ ਮੁਲਾਕਾਤ ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਹੋਈ ਸੀ।

ਗੱਲਬਾਤ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੀ ਪਤਨੀ ਨੂੰ ਸਾਰੇ ਤੱਥਾਂ ਸਮੇਤ ਕਤਲ ਵਿਚ ਸ਼ਾਮਲ ਲੋਕਾਂ ਦੇ ਨਾਂ ਦਿੱਤੇ,ਜਿਸ ‘ਤੇ ਉਹਨਾਂ ਨੇ ਭਰੋਸਾ ਦਿਤਾ ਸੀ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰਵਾ ਕੇ ਕਾਰਵਾਈ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ,ਉਨ੍ਹਾਂ ਕਿਹਾ ਕਿ ਇਸੇ ਗੱਲਬਾਤ ਦਾ ਨਤੀਜਾ ਹੈ ਕਿ ਪੁਲਿਸ ਨੇ ਜਾਂਚ ਤੋਂ ਬਾਅਦ ਕਤਲ ਦੇ ਮਾਸਟਰ ਮਾਈਂਡ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ,ਰੁਪਿੰਦਰ ਕੌਰ ਨੇ ਇਸ ਦਾ ਸਿਹਰਾ ਸੂਬੇ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਦਿਤਾ,ਉਨ੍ਹਾਂ ਨੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਮੁਲਜ਼ਮ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਦਾ ਧੰਨਵਾਦ ਵੀ ਕੀਤਾ ਹੈ,ਇਸ ਦੇ ਨਾਲ ਹੀ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਬਾਹਰ ਘੁੰਮ ਰਹੇ ਹੋਰ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰ ਨਾਲ ਜੋ ਵਾਪਰਿਆ ਉਹ ਕਿਸੇ ਹੋਰ ਨਾਲ ਨਾ ਵਾਪਰੇ। 

LEAVE A REPLY

Please enter your comment!
Please enter your name here