
Chandigarh,May 10,2023,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਜਲੰਧਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰਨ,ਉਹਨਾਂ ਇਕ ਟਵੀਟ ਵਿਚ ਲਿਖਿਆ ਹੈ,’’ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ,ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ’’

