
New Delhi,(Sada Channel News):- ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ (Jantar Mantar) ‘ਤੇ ਪਹਿਲਵਾਨਾਂ ਦੇ ਧਰਨੇ ਦਾ ਅੱਜ 19ਵਾਂ ਦਿਨ ਹੈ। ਅੱਜ ਪਹਿਲਵਾਨ ਕਾਲਾ ਦਿਵਸ ਮਨਾਉਣਗੇ,ਪਹਿਲਵਾਨਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਾਲੀਆਂ ਪੱਟੀਆਂ ਬੰਨ੍ਹ ਕੇ ਉਨ੍ਹਾਂ ਦੀ ਹਮਾਇਤ ਵਿੱਚ ਰੋਸ ਪ੍ਰਗਟ ਕਰਨ।ਰੈਸਲਿੰਗ ਫੈਡਰੇਸ਼ਨ ਆਫ ਇੰਡੀਆ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪਹਿਲਵਾਨ 23 ਅਪ੍ਰੈਲ ਤੋਂ ਹੜਤਾਲ ‘ਤੇ ਹਨ। ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ ਅਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਦਿੱਲੀ ਪੁਲਸ ਨੇ ਬ੍ਰਿਜ ਭੂਸ਼ਣ ਖਿਲਾਫ ਦੋ ਐੱਫ.ਆਈ.ਆਰ. ਵੀ ਦਰਜ ਕੀਤੀ ਹੈ।
