ਪੰਜਾਬ ‘ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ

0
222
ਪੰਜਾਬ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ‘ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ,ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਫਰੀਦਕੋਟ ਰਿਹਾ,ਜਿੱਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਦੂਜੇ ਪਾਸੇ ਹਰਿਆਣਾ ਵਿਚ ਸ਼ੁੱਕਰਵਾਰ ਨੂੰ 15 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਚਲਾ ਗਿਆ।

ਫਰੀਦਾਬਾਦ ਵਿਚ ਸਭ ਤੋਂ ਵੱਧ 44.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ,ਜੋ ਕਿ ਆਮ ਨਾਲੋਂ 4 ਡਿਗਰੀ ਵੱਧ ਹੈ,ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਅਗਲੇ ਦੋ ਦਿਨਾਂ ‘ਚ ਤਾਪਮਾਨ ‘ਚ ਵਾਧਾ ਹੋਵੇਗਾ,ਸ਼ੁੱਕਰਵਾਰ ਨੂੰ ਰਾਜਸਥਾਨ ਦਾ ਬਾਂਸਵਾੜਾ ਦੇਸ਼ ਦਾ ਹੀ ਨਹੀਂ ਦੁਨੀਆਂ ਦਾ ਸਭ ਤੋਂ ਗਰਮ ਇਲਾਕਾ ਰਿਹਾ,ਇੱਥੇ ਤਾਪਮਾਨ 47 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਤੇਜ਼ ਗਰਮੀ ਨਾ ਸਿਰਫ ਸਰੀਰਕ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ,ਇਹ ਮਾਨਸਿਕ ਸਿਹਤ ਲਈ ਵੀ ਘਾਤਕ ਹੈ,ਖੋਜਕਰਤਾਵਾਂ ਨੇ ਚੇਤਾਵਨੀ ਦਿਤੀ ਹੈ ਕਿ ਦੁਨੀਆ ਭਰ ਵਿਚ ਵੱਧ ਰਹੇ ਤਾਪਮਾਨ ਨਾਲ ਹੀਟਵੇਵ ਦੀ ਬਾਰੰਬਾਰਤਾ ਅਤੇ ਮਿਆਦ ਵਿਚ ਵਾਧਾ ਹੋਵੇਗਾ,ਜੋ ਉਹਨਾਂ ਨੂੰ ਹੋਰ ਘਾਤਕ ਬਣਾ ਦੇਵੇਗਾ।

LEAVE A REPLY

Please enter your comment!
Please enter your name here