

NEW DELHI,(SADA CHANNEL NEWS):- ਦਿੱਲੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸਵਾਤੀ ਮਾਲੀਵਾਲ (Chairperson Swati Maliwal) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਕ੍ਰਿਕਟਰ ਸ਼ੁਭਮਨ ਗਿੱਲ (Cricketer Shubman Gill) ਦੀ ਭੈਣ ਨੂੰ ਟ੍ਰੋਲ ਕਰਨ ਵਾਲਿਆਂ ਦੀ ਆਲੋਚਨਾ ਕੀਤੀ,ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) (Indian Premier League (IPL)) ਦੇ ਮੈਚ ‘ਚ ਸ਼ੁਭਮਨ ਗਿੱਲ ਦੇ ਸੈਂਕੜੇ ਦੀ ਬਦੌਲਤ ਗੁਜਰਾਤ ਟਾਈਟਨਜ਼ ਨੇ ਰਾਇਲ ਚੈਲੰਜਰਜ਼ ਨੂੰ ਹਰਾਇਆ,ਮਾਲੀਵਾਲ ਨੇ ਕਿਹਾ ਕਿ ਬੱਲੇਬਾਜ਼ ਦੀ ਭੈਣ ਨੂੰ ਟ੍ਰੋਲ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।
ਇਸ ਬਾਰੇ ਇਕ ਟਵੀਟ ਕਰਦਿਆਂ ਉਨ੍ਹਾਂ ਕਿਹਾ, “ਇਹ ਬਹੁਤ ਸ਼ਰਮਨਾਕ ਹੈ ਕਿ ਟ੍ਰੋਲਸ ਸ਼ੁਭਮਨ ਗਿੱਲ ਦੀ ਭੈਣ ਨੂੰ ਗਾਲ੍ਹਾਂ ਕੱਢ ਰਹੇ ਹਨ ਕਿਉਂਕਿ ਉਹ ਜਿਸ ਟੀਮ ਦਾ ਸਮਰਥਨ ਕਰਦੇ ਹਨ ਉਹ ਮੈਚ ਹਾਰ ਗਈ,”ਉਨ੍ਹਾਂ ਨੇ ਕਿਹਾ,”ਪਹਿਲਾਂ ਅਸੀਂ ਵਿਰਾਟ ਕੋਹਲੀ (Virat Kohli) ਦੀ ਬੇਟੀ ਨਾਲ ਬਦਸਲੂਕੀ ਕਰਨ ਵਾਲਿਆਂ ਵਿਰੁਧ ਕਾਰਵਾਈ ਸ਼ੁਰੂ ਕੀਤੀ ਸੀ,ਕ੍ਰਿਕਟਰ ਸ਼ੁਭਮਨ ਗਿੱਲ ਦੀ ਭੈਣ ਨਾਲ ਦੁਰਵਿਵਹਾਰ ਕਰਨ ਵਾਲਿਆਂ ਵਿਰੁਧ ਵੀ ਡੀ.ਸੀ.ਡਬਲਿਊ. ਕਾਰਵਾਈ ਕਰੇਗਾ,ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”
ਕ੍ਰਿਕਟਰ ਸ਼ੁਭਮਨ ਗਿੱਲ (Cricketer Shubman Gill) ਦੀ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਦੀ ਮਦਦ ਨਾਲ ਗੁਜਰਾਤ ਟਾਈਟਨਜ਼ ਨੇ ਐਤਵਾਰ ਨੂੰ ਇਥੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਨੂੰ ਛੇ ਵਿਕਟਾਂ ਨਾਲ ਹਰਾ ਕੇ ਆਈ.ਪੀ.ਐਲ. (IPL) ਦੇ ਪਲੇਆਫ਼ ਵਿਚ ਪਹੁੰਚਣ ਦੀਆਂ ਉਮੀਦਾਂ ਨੂੰ ਤੋੜ ਦਿਤਾ,ਕ੍ਰਿਕਟਰ ਸ਼ੁਭਮਨ ਗਿੱਲ ਨੇ ਅਪਣੇ ਵਧੀਆ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ 52 ਗੇਂਦਾਂ ‘ਤੇ ਅਜੇਤੂ 104 ਦੌੜਾਂ ਬਣਾਈਆਂ ਜਿਸ ਵਿਚ ਪੰਜ ਚੌਕੇ ਅਤੇ ਅੱਠ ਛੱਕੇ ਸ਼ਾਮਲ ਸਨ।
