Shiromani Akali Dal ਦੇ ਪ੍ਰਧਾਨ Sukhbir Singh Badal ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ‘ਚ ਸ਼ਾਮਲ ਹੋਣਗੇ

0
239
Shiromani Akali Dal ਦੇ ਪ੍ਰਧਾਨ Sukhbir Singh Badal ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ‘ਚ ਸ਼ਾਮਲ ਹੋਣਗੇ

Sada Channel News:-

Chandigarh,24 May 2023,(Sada Channel News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) 28 ਮਈ ਨੂੰ ਨਵੇਂ ਸੰਸਦ ਭਵਨ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾਣ ਵਾਲੇ ਉਦਘਾਟਨ ਦੇ ਸਮਾਗਮ ਵਿਚ ਸ਼ਾਮਲ ਹੋਣਗੇ,ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ (Senior Leader Dr. Daljit Singh Cheema) ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਸਾਡੇ ਲਈ ਮਾਣ ਵਾਲਾ ਮੌਕਾ ਹੈ ਤੇ ਇਸ ਮੌਕੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ।

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੀ ਕਰੜੇ ਹੱਥੀਂ ਲਿਆ ਜਿਹਨਾਂ ਨੇ ਉਦਘਾਟਨੀ ਸਮਾਗਮ ਦਾ ਬਾਈਕਾਟ ਕੀਤਾ ਹੋਇਆ ਹੈ,ਉਹਨਾਂ ਕਿਹਾ ਕਿ ਆਪ ਰਾਸ਼ਟਰਪਤੀ ਦੇ ਮਾਣ ਸਤਿਕਾਰ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ (Punjab Chief Minister Shri Bhagwant Mann) ਦੇਸ਼ ਦੇ ਪਹਿਲੇ ਨਾਗਰਿਕ ਦਾ ਕਿੰਨਾ ਸਤਿਕਾਰ ਕਰਦੇ ਹਨ,ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਸੂਬੇ ਦੇ ਦੌਰੇ ’ਤੇ ਆਏ ਸਨ ਤਾਂ ਮੁੱਖ ਮੰਤਰੀ ਉਹਨਾਂ ਨੂੰ ਰਸੀਵ ਕਰਨ ਨਹੀਂ ਗਏ ਸਨ।

ਉਹਨਾਂ ਕਿਹਾ ਕਿ ਅਸੀਂ ਇਹ ਵੀ ਵੇਖਿਆ ਹੈ ਕਿ ਮੁੱਖ ਮੰਤਰੀ ਰਾਸ਼ਟਰਪਤੀ ਵੱਲੋਂ ਨਿਯੁਕਤ ਪੰਜਾਬ ਦੇ ਰਾਜਪਾਲ ਦਾ ਕਿੰਨਾ ਸਤਿਕਾਰ ਕਰਦੇ ਹਨ,ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸੇ ਤਰੀਕੇ ਲੋਕ ਜਾਣਦੇ ਹਨ ਕਿ ਕਾਂਗਰਸ ਪਾਰਟੀ ਸੰਵਿਧਾਨ ਦਾ ਕਿੰਨਾ ਸਤਿਕਾਰ ਕਰਦੀ ਹੈ,ਦੇਸ਼ ਵਿਚ ਐਮਰਜੰਸੀ ਲਗਾਈ ਅਤੇ ਲੋਕਾਂ ਦੇ ਅਧਿਕਾਰ ਕੁਚਲੇ,ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਰਾਸ਼ਟਰਪਤੀ ਜ਼ੈਲ ਸਿੰਘ ਦਾ ਕਿੰਨਾ ਸਤਿਕਾਰ ਕੀਤਾ,ਇਹ ਵੀ ਸਭ ਦੇ ਸਾਹਮਣੇ ਹੈ।

LEAVE A REPLY

Please enter your comment!
Please enter your name here