

CHANDIGARH,(SADA CHANNEL NEWS):- ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) (Punjab School Education Board (PSEB)) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।
ਇਕ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ,ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ (Mansa) ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ,ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ,ਜਿਸ ਲਈ ਵਿਦਿਆਰਥੀ,ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ।
