
CHANDIGARH,(SADA CHANNEL NEWS):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ,ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੂੰ ਜੈੱਡ ਪਲੱਸ ਸੁਰੱਖਿਆ (Z Plus Security) ਮੁਹੱਈਆ ਕਰਵਾਈ ਗਈ ਹੈ,ਇਹ ਫ਼ੈਸਲਾ ਕੇਂਦਰੀ ਖੂਫ਼ੀਆ ਏਜੰਸੀ ਵੱਲੋਂ ਲਿਆ ਗਿਆ ਹੈ,ਏਜੰਸੀ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਨੂੰ ਜੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ,ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਜੈੱਡ ਪਲੱਸ ਸੁਰੱਖਿਆ (Z Plus Security) ਹੋਵੇਗੀ ਤੇ ਉਹਨਾਂ ਦੀ ਸੁਰੱਖਿਆ ਵਿਚ ਸੀਆਰਪੀਐੱਫ (CRPF) ਦੇ ਜਵਾਨ ਤਾਇਨਾਤ ਹੋਣਗੇ,ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ (Punjab Police) ਵੱਲੋਂ ਮੁਹੱਈਆ ਕਰਵਾਈ ਗਈ ਸੁਰੱਖਿਆ ਤੋਂ ਇਲਾਵਾ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਜਾਵੇਗੀ,ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿਚ ਖਾਲਿਸਤਾਨੀ ਸਰਗਰਮੀਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੂੰ ਖ਼ਤਰੇ ਦੀ ਧਾਰਨਾ ਦੇ ਮੁਲਾਂਕਣ ਦੌਰਾਨ ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਨੇ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦੀ ਸਿਫ਼ਾਰਸ਼ ਕੀਤੀ ਸੀ।
