
CHANIGARH,(SADA CHANNEL NEWS):- ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਕੀਤੇ ਗਏ ਨਵੇਂ ਅਪਡੇਟ ਮੁਤਾਬਕ ਪੰਜਾਬ ਸਣੇ ਕਈ ਸੂਬਿਆਂ ਵਿਚ 26 ਤੋਂ 29 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ,IMD ਮੁਤਾਬਕ ਮੌਸਮ ਵਿਚ ਇਹ ਬਦਲਾਅ ਪੱਛਮੀ ਗੜਬੜੀ ਦੇ ਚੱਲਦਿਆਂ ਦੇਖਿਆ ਜਾ ਰਿਹਾ ਹੈ,ਇਸ ਦਾ ਅਸਰ 29 ਮਈ ਤੱਕ ਜਾਰੀ ਰਹੇਗਾ,ਨਵੀਂ ਦਿੱਲੀ (New Delhi) ਵਿਚ ਘੱਟੋ-ਘੱਟ ਤਾਪਮਾਨ 22 ਡਿਗਰੀ ਤੇ ਅਧਿਕਤਮ ਤਾਪਮਾਨ 34 ਡਿਗਰੀ ਦਰਜ ਕੀਤਾ ਜਾ ਸਕਦਾ ਹੈ,ਨਾਲ ਹੀ ਨਵੀਂ ਦਿੱਲੀ ਦੇ ਕਈ ਇਲਾਕਿਆਂ ਵਿਚ ਅੱਜ ਹਲਕਾ ਮੀਂਹ ਵੀ ਪੈ ਸਕਦਾ ਹੈ,ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਨਿਊਨਤਮ ਤਾਪਮਾਨ 21 ਡਿਗਰੀ ਤੇ ਅਧਿਕਤਮ ਤਾਪਮਾਨ 35 ਡਿਗਰੀ ਦਰਜ ਕੀਤਾ ਜਾ ਸਕਦਾ ਹੈ,ਨਾਲ ਹੀ ਗਰਜ਼ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
