ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿਚ ਉਪਲਭਧ ਹੋਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ :ਮੁੱਖ ਮੰਤਰੀ ਭਗਵੰਤ ਮਾਨ

0
183
ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿਚ ਉਪਲਭਧ ਹੋਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ :ਮੁੱਖ ਮੰਤਰੀ ਭਗਵੰਤ ਮਾਨ

Sada Channel News:-

CHANDIGARH,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅੱਜ ਤਹਿਸੀਲ ਪੱਧਰ ’ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਅਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਮੁਸ਼ਕਲ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਕਰਵਾ ਸਕਣ,ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ ਸੋਸਾਇਟੀ (Punjab Land Records Society) ਦੀ ਉੱਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਸੁਧਾਰਾਂ ਨੂੰ ਲਾਗੂ ਕਰਨ ’ਤੇ ਜ਼ੋਰ ਦਿਤਾ।

ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਆਨਲਾਈਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ ਅਤੇ ਉਹ ਇਕ ਕਲਿੱਕ ’ਤੇ ਜ਼ਮੀਨੀ ਰਿਕਾਰਡ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ,ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਰਿਕਾਰਡ ਰੂਮਾਂ ਦੀ ਢੁੱਕਵੇਂ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾਵੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਰਜਿਸਟ੍ਰੇਸ਼ਨ ਸਬੰਧੀ ਅਤੇ ਦਫ਼ਤਰੀ ਕੰਮਕਾਜ ਨੂੰ ਆਨਲਾਈਨ ਕੀਤਾ ਜਾਵੇਗਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ (Computerization Projects) ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। 

LEAVE A REPLY

Please enter your comment!
Please enter your name here