Delhi Sakshi Murder Case: ਦਿੱਲੀ ਸਰਕਾਰ ਪੀੜਤ ਪ੍ਰਵਾਰ ਨੂੰ ਦੇਵੇਗੀ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ

0
209
Delhi Sakshi Murder Case: ਦਿੱਲੀ ਸਰਕਾਰ ਪੀੜਤ ਪ੍ਰਵਾਰ ਨੂੰ ਦੇਵੇਗੀ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ

SADA CHANNEL NEWS:-

NEW DELHI,(SADA CHANNEL NEWS):- ਆਮ ਆਦਮੀ ਪਾਰਟੀ (Aam Aadmi Party) ਨੇ ਉਤਰ-ਪਛਮੀ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ (Shahabad Dairy Area) ਵਿਚ ਇਕ ਨਾਬਾਲਗ ਲੜਕੀ ਦੇ ਕਤਲ ਨੂੰ ਲੈ ਕੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਉਤੇ ਸਵਾਲ ਉਠਾਏ ਹਨ ਅਤੇ ਪੀੜਤ ਪ੍ਰਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ,ਲੜਕੀ ਦੇ ਕਤਲ ਦੀ ਘਟਨਾ ‘ਤੇ ਪਾਰਟੀ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਦਾ ਸ਼ਹਿਰ ਦੀ ਕਾਨੂੰਨ ਵਿਵਸਥਾ ‘ਤੇ ਵਿਸ਼ਵਾਸ ਖਤਮ ਹੋ ਗਿਆ ਹੈ,ਪੁਲਿਸ ਅਨੁਸਾਰ ਉਤਰ-ਪਛਮੀ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ (Shahabad Dairy Area) ਵਿਚ ਇਕ 16 ਸਾਲਾ ਲੜਕੀ ਨੂੰ ਉਸ ਦੇ ਪ੍ਰੇਮੀ ਨੇ ਕਥਿਤ ਤੌਰ ‘ਤੇ ਕਈ ਵਾਰ ਚਾਕੂ ਮਾਰ ਕੇ ਮਾਰ ਦਿਤਾ ਅਤੇ ਫਿਰ ਪੱਥਰ ਨਾਲ ਕੁਚਲ ਦਿਤਾ,ਇਸ ਸਾਰੀ ਘਟਨਾ ਦੌਰਾਨ ਆਸਪਾਸ ਖੜ੍ਹੇ ਲੋਕ ਮੂਕ ਦਰਸ਼ਕ ਬਣੇ ਰਹੇ,ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਟਵੀਟ ਕੀਤਾ,”ਦਿੱਲੀ ਸਰਕਾਰ ਸਾਕਸ਼ੀ ਦੇ ਪ੍ਰਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਦੇਵੇਗੀ ਅਤੇ ਅਦਾਲਤ ਤੋਂ ਦੋਸ਼ੀ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰੇਗੀ,ਵੱਡੇ ਤੋਂ ਵੱਡੇ ਵਕੀਲ ਖੜ੍ਹੇ ਕਰੇਗੀ”,ਕੇਜਰੀਵਾਲ ਨੇ ਸੋਮਵਾਰ ਨੂੰ ਵੀ.ਕੇ. ਸਕਸੈਨਾ ਨੂੰ ਇਸ ਮਾਮਲੇ ‘ਚ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ,ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ।

LEAVE A REPLY

Please enter your comment!
Please enter your name here