ਮਹਾਰਾਸ਼ਟਰ ਦੇ ਪਰਭਨੀ ‘ਚ ਮੌਬ ਲਿੰਚਿੰਗ,ਪਿੰਡ ਵਾਸੀਆਂ ਨੇ 3 ਸਿੱਖ ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਕੁੱਟਿਆ,ਇਕ 14 ਸਾਲਾ ਬੱਚੇ ਦੀ ਮੌਤ,ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ

0
63
ਮਹਾਰਾਸ਼ਟਰ ਦੇ ਪਰਭਨੀ ‘ਚ ਮੌਬ ਲਿੰਚਿੰਗ,ਪਿੰਡ ਵਾਸੀਆਂ ਨੇ 3 ਸਿੱਖ ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਕੁੱਟਿਆ,ਇਕ 14 ਸਾਲਾ ਬੱਚੇ ਦੀ ਮੌਤ,ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ

Sada Channel News:-

Mumbai,(Sada Channel News):-  ਮਹਾਰਾਸ਼ਟਰ ਦੇ ਪਰਭਨੀ ਵਿਚ ਮੌਬ ਲਿੰਚਿੰਗ (Mob Lynching) ਦੀ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ,ਇੱਥੇ ਭੀੜ ਨੇ ਸਿੱਖ ਭਾਈਚਾਰੇ ਦੇ ਤਿੰਨ ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਕੁੱਟਿਆ,ਇਸ ‘ਚੋਂ ਇਕ 14 ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਪੁਲਿਸ ਨੇ ਦੋ ਨੂੰ ਬਚਾ ਕੇ ਹਸਪਤਾਲ ‘ਚ ਦਾਖਲ ਕਰਵਾਇਆ,ਮਾਮਲੇ ਵਿਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ,ਪੁਲਿਸ ਨੇ ਇਸ ਮਾਮਲੇ ਵਿਚ ਕੁੱਲ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਮੁੱਖ ਦੋਸ਼ੀ ਗ੍ਰਾਮ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਪਟੇਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ,ਦਰਅਸਲ,27 ਮਈ ਨੂੰ ਮਹਾਰਾਸ਼ਟਰ ਦੇ ਪਰਭਾਨੀ ਵਿਚ ਤਿੰਨ ਸਿੱਖ ਬੱਚਿਆਂ ਨੂੰ ਲੋਕਾਂ ਨੇ ਬੱਕਰੀ ਚੋਰ ਸਮਝ ਕੇ ਕੁੱਟਿਆ ਸੀ,ਜਿਸ ਵਿਚ ਇੱਕ ਸਿੱਖ ਬੱਚੇ ਦੀ ਮੌਤ ਹੋ ਗਈ ਸੀ,ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਮਹਾਰਾਸ਼ਟਰ ਦੇ ਪਰਭਾਨੀ ਜ਼ਿਲ੍ਹੇ (Parbhani District) ਦੇ ਪਿੰਡ ਉਖਲਾਦ ਵਿਚ ਤਿੰਨ ਨਾਬਾਲਗ ਸਿੱਖਾਂ ਦੀ ਭੀੜ ਵੱਲੋਂ ਕੁੱਟ-ਕੁੱਟ ਕੇ ਹੱਤਿਆ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।

ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਮੰਗਲਵਾਰ ਨੂੰ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ‘ਚ ਕ੍ਰਿਪਾਲ ਸਿੰਘ ਨਾਂ ਦੇ ਸਿੱਖ ਨੌਜਵਾਨ ਦੀ ਮੌਤ ਹੋ ਗਈ ਹੈ,ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਅਤੇ ਅਰੁਣ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਹਨ,ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚੀ ਹੈ ਅਤੇ ਸਮੁੱਚੇ ਸਿੱਖ ਜਗਤ ਵਿਚ ਰੋਹ ਦੀ ਲਹਿਰ ਹੈ,ਉਨ੍ਹਾਂ ਕਿਹਾ ਕਿ ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ‘ਤੇ ਕਲੰਕ ਹੈ,ਜਿਸ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ,ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਮਹਾਰਾਸ਼ਟਰ ਪੁਲਿਸ (Maharashtra Police) ਨੂੰ ਇਸ ਅਪਰਾਧ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਅਤੇ ਸਖ਼ਤ ਅਤੇ ਮਿਸਾਲੀ ਸਜ਼ਾ ਯਕੀਨੀ ਬਣਾਉਣੀ ਚਾਹੀਦੀ ਹੈ।

LEAVE A REPLY

Please enter your comment!
Please enter your name here