ਭਾਰਤ ਦੀ Junior Hockey Team ਨੇ ਹਾਸਲ ਕੀਤੀ ਖ਼ਿਤਾਬੀ ਜਿੱਤ,ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿਤੀ ਵਧਾਈ 

0
161
ਭਾਰਤ ਦੀ Junior Hockey Team ਨੇ ਹਾਸਲ ਕੀਤੀ ਖ਼ਿਤਾਬੀ ਜਿੱਤ,ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿਤੀ ਵਧਾਈ 

SADA CHANNEL NEWS:-

CHANDIGARH,(SADA CHANNEL NEWS):- ਭਾਰਤ ਦੀ ਜੂਨੀਅਰ ਹਾਕੀ ਟੀਮ (Junior Hockey Team) ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖ਼ਿਤਾਬੀ ਜਿੱਤ ਹਾਸਲ ਕੀਤੀ ਹੈ,ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿਤਿਆ,ਭਾਰਤ ਹੁਣ ਤਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ ਜਿੱਤਣ ਵਾਲਾ ਮੁਲਕ ਬਣ ਗਿਆ,ਇਸ ਤੋਂ ਪਹਿਲਾਂ ਭਾਰਤ ਨੇ 2015, 2008 ਤੇ 2004 ਵਿਚ ਜੂਨੀਅਰ ਏਸ਼ੀਆ ਕੱਪ ਜਿਤਿਆ ਸੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੇ ਇਸ ਖਿਤਾਬੀ ਜਿੱਤ ਉਤੇ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਦਬਾਦ ਦਿੰਦਿਆਂ ਆਖਿਆ ਕਿ ਮੁੰਡਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ,ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿਚ ਭਾਰਤੀ ਟੀਮ ਦੀ ਇਸ ਜਿੱਤ ਤੋਂ ਸਪੱਸ਼ਟ ਹੈ ਕਿ ਭਾਰਤ ਦਾ ਹਾਕੀ ਵਿਚ ਭਵਿੱਖ ਸੁਰੱਖਿਅਤ ਹੱਥਾਂ ਵਿਚ ਹੈ,ਉਨ੍ਹਾਂ ਕਿਹਾ ਕਿ ਇਹ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ,ਪੂਰੇ ਟੂਰਨਾਮੈਂਟ ਵਿਚ ਭਾਰਤੀ ਟੀਮ ਦਾ ਪ੍ਰਦਰਸ਼ਨ ਸਲਾਹੁਣਯੋਗ ਰਿਹਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੇ ਭਾਰਤੀ ਟੀਮ ਨੂੰ ਇਸ ਸਾਲ ਦਸੰਬਰ ਮਹੀਨੇ ਕੁਆਲਾ ਲੰਪਰ ਵਿਖੇ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ (Indian Team) ਚੰਗਾ ਪ੍ਰਦਰਸ਼ਨ ਕਰੇਗੀ,ਜ਼ਿਕਰਯੋਗ ਹੈ ਕਿ ਸਾਲਾਹ ਵਿਖੇ ਖੇਡੇ ਜੂਨੀਅਰ ਏਸ਼ੀਆ ਕੱਪ ਵਿਚ ਭਾਰਤੀ ਟੀਮ ਗਰੁੱਪ ਸਟੇਜ (Indian Team Group Stage) ਵਿਚ ਚਾਰ ਮੈਚਾਂ ਵਿਚ 10 ਅੰਕਾਂ ਨਾਲ ਪੂਲ ਏ ਵਿਚ ਪਹਿਲੇ ਸਥਾਨ ਉਤੇ ਰਹੀ,ਸੈਮੀ ਫ਼ਾਈਨਲ ਮੈਚ ਵਿਚ ਦਖਣੀ ਕੋਰੀਆ ਨੂੰ 2-1 ਨਾਲ ਹਰਾਇਆ,ਫ਼ਾਈਨਲ ਵਿਚ ਪਾਕਿਸਤਾਨ ਵਿਰੁਧ 2-1 ਦੀ ਜਿੱਤ ਹਾਸਲ ਕੀਤੀ,ਭਾਰਤ ਵਲੋਂ ਅੰਗਦ ਸਿੰਘ ਨੇ 13ਵੇਂ ਤੇ ਅਰਾਏਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿਚ ਫ਼ੀਲਡ ਗੋਲ ਕੀਤੇ,ਟੂਰਨਾਮੈਂਟ ਵਿਚ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਸੈਕੰਡ ਟਾਪ ਸਕੋਰਰ ਰਿਹਾ,ਭਾਰਤ ਦਾ ਗੋਲ ਕੀਪਰ ਐਚ.ਐਸ.ਮੋਹਿਤ ਟੂਰਨਾਮੈਂਟ ਦਾ ਸਰਵੋਤਮ ਗੋਲਚੀ ਐਲਾਨਿਆ ਗਿਆ।

LEAVE A REPLY

Please enter your comment!
Please enter your name here