ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਹਾਰਟ ਅਟੈਕ ਨਾਲ ਮੌਤ,ਥੋੜ੍ਹਾ ਸਮਾਂ ਪਹਿਲਾਂ ਹੀ ਮਿਲਿਆ ਸੀ Green Card,ਪਰਿਵਾਰ ਵਿਚ ਸੋਗ ਦਾ ਮਾਹੌਲ

0
215
ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਹਾਰਟ ਅਟੈਕ ਨਾਲ ਮੌਤ,ਥੋੜ੍ਹਾ ਸਮਾਂ ਪਹਿਲਾਂ ਹੀ ਮਿਲਿਆ ਸੀ Green Card,ਪਰਿਵਾਰ ਵਿਚ ਸੋਗ ਦਾ ਮਾਹੌਲ

SADA CHANNEL NEWS:-

SADA CHANNEL NEWS:- ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਜਨੂੰਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ,ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨ England,America,Canada,Italy ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤਾਂ ਜੋ ਉਹ ਉਚੇਰੀ ਪੜ੍ਹਾਈ ਕਰ ਸਕਣ ਤੇ ਨਾਲ ਹੀ ਨੌਕਰੀ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰ ਸਕਣ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ,ਅਜਿਹਾ ਹੀ ਇਕ ਮਾਮਲਾ ਸ੍ਰੀ ਹਰਗੋਬਿੰਦਪੁਰ (Sri Hargobindpur) ਦੇ ਨੇੜੇ ਪਿੰਡ ਮਾੜੀ ਟਾਂਡਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ,ਨੌਜਵਾਨ ਦੀ ਮੌਤ ਹਾਰਟ ਅਟੈਕ ਨਾਲ ਹੋਈ ਦੱਸੀ ਜਾ ਰਹੀ ਹੈ,ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਾ ਕਿ ਉਸ ਦਾ ਪੁੱਤਰ ਸੁਖਜਿੰਦਰ 2017 ਵਿਚ ਅਮਰੀਕਾ ਗਿਆ ਸੀ ਤੇ ਉਥੇ ਉਹ ਇਕ ਸਟੋਰ ਵਿਚ ਕੰਮ ਕਰਦਾ ਸੀ,ਉਸ ਨੂੰ ਅਜੇ ਕੁਝ ਦਿਨ ਪਹਿਲਾਂ ਹੀ ਗ੍ਰੀਨ ਕਾਰਡ (Green Card) ਮਿਲਿਆ ਸੀ,ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸੁਖਜਿੰਦਰ ਦੇ ਦੋਸਤ ਗੁਰਵਿੰਦਰ ਸਿੰਘ ਦਾ ਫੋਨ ਆਇਆ ਜਿਸ ਨੇ ਦੱਸਿਆ ਕਿ ਸੁਖਜਿੰਦਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ,ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ਦੀ ਕੇਂਦਰ ਤੇ ਪੰਜਾਬ ਸਰਕਾਰ ਮੰਗ ਹੈ ਕਿ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇ।

LEAVE A REPLY

Please enter your comment!
Please enter your name here