‘ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਕੋਈ ਵੀ ਸੰਸਥਾ ਕਿਸੇ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਨਾ ਰੋਕੇ’: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

0
239
‘ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਕੋਈ ਵੀ ਸੰਸਥਾ ਕਿਸੇ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਨਾ ਰੋਕੇ’: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਰਕਾਰੀ ਤੇ ਨਿੱਜੀ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਹਦਾਇਤ ਦਿੱਤੀ ਹੈ ਕਿ ਵਜ਼ੀਫਾ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਪ੍ਰਾਈਵੇਟ ਤੇ ਸਰਕਾਰੀ ਸੰਸਥਾਵਾਂ ਨੇ ਵਜ਼ੀਫਾ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿਚ ਬੈਠਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਧੀਕ ਮੁੱਖ ਸਕੱਤਰ,ਤਕਨੀਕੀ ਸਿੱਖਿਆ ਤੇ ਮੁੱਖ ਸਕੱਤਰ,ਉੱਚ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਨਿੱਜੀ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈੰਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ,ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ, ਯੂਨੀਵਰਸਿਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਨੋਟਿਸ ਜਾਰੀ ਕੀਤਾ ਜਾਵੇ।

LEAVE A REPLY

Please enter your comment!
Please enter your name here