ਮੋਗਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ,ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ

0
265
ਮੋਗਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ,ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ

SADA CHANNEL NEWS:-

MOGA,(SADA CHANNEL NEWS):-  ਮੋਗਾ ਪੁਲਿਸ (Moga Police) ਨੂੰ ਵੱਡੀ ਸਫ਼ਲਤਾ ਮਿਲੀ ਹੈ,ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ,ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੁਲਸ਼ਨ ਕੁਮਾਰ ਵਾਸੀ ਜਗਰਾਓਂ ਅਤੇ ਦਿਲਪ੍ਰੀਤ ਸਿੰਘ ਵਾਸੀ ਰਾਊਕੇ ਵਜੋਂ ਹੋਈ ਹੈ,ਦੋਹਾਂ ਕੋਲੋਂ ਇਕ 32 ਬੋਰ ਰਿਵਾਲਵਰ,ਇਕ ਪਿਸਟਲ 32 ਬੋਰ, 4 ਜ਼ਿੰਦਾ ਰੌਂਦ ਅਤੇ ਬਰਿੱਜਾ ਗੱਡੀ ਬਰਾਮਦ ਕੀਤੀ ਗਈ ਹੈ,ਮੋਗਾ ਪੁਲਿਸ (Moga Police) ਸੀ. ਆਈ. ਏ. ਮੈਹਿਣਾ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ,ਉਥੇ ਹੀ ਗ੍ਰਿਫ਼ਤਾਰ ਕੀਤੇ ਗਏ ਗੁਲਸ਼ਨ ਕੁਮਾਰ ਖ਼ਿਲਾਫ਼ 13 ਮਾਮਲੇ ਪਹਿਲਾਂ ਤੋਂ ਹੀ ਦਰਜ ਹਨ ਅਤੇ ਦਿਲਪ੍ਰੀਤ ਖ਼ਿਲਾਫ਼ 6 ਮਾਮਲੇ ਦਰਜ ਹਨ,ਪੁਲਿਸ ਨੂੰ ਦੋਹਾਂ ਕੋਲੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। 

LEAVE A REPLY

Please enter your comment!
Please enter your name here