ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ:ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

0
199
ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ:ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਦੇ ਪਸ਼ੂ ਪਾਲਣ,ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਕਾਰਜਕੁਸ਼ਲਤਾ ਵਿਚ ਵਾਧੇ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Cabinet Minister Gurmeet Singh Khudian) ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਕਿਹਾ,ਅਤੇ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਇਸਦੇ ਸਹਾਇਕ ਧੰਦਿਆਂ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ,ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ 300 ਵੈਟਰਨਰੀ ਅਫ਼ਸਰਾਂ ਅਤੇ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਾਲ ਹੀ ਵਿਚ ਵਿਭਾਗ ਵੱਲੋਂ 317 ਵੈਟਰਨਰੀ ਅਫ਼ਸਰ ਅਤੇ 148 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹੈ,ਉਹ ਪਸ਼ੂ ਪਾਲਣ,ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ,ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Cabinet Minister Gurmeet Singh Khudian) ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਹੋਰ ਤੇਜ਼ ਕੀਤੇ ਜਾਣ ਤਾਂ ਜੋ ਇਸ ਪੱਟੀ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਕਿਉਂਕਿ ਇਸ ਖਿੱਤੇ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਰਕੇ ਇਹ ਪਾਣੀ ਖੇਤੀ ਦੇ ਠੀਕ ਨਹੀਂ ਹੈ ਅਤੇ ਇਸ ਦੇ ਨਾਲ ਹੀ ਇਸ ਬੈਲਟ ਵਿੱਚ ਸੇਮ ਦੀ ਸਮੱਸਿਆ ਵੀ ਵੱਡਾ ਮੁੱਦਾ ਹੈ।

LEAVE A REPLY

Please enter your comment!
Please enter your name here