
Chandigarh,(Sada Channel News):- ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਫਸਲ ਦਾ ਸਮਰਥਨ ਮੁੱਲ ਨਾ ਮਿਲਣ ‘ਤੇ ਨੈਸ਼ਨਲ ਹਾਈਵੇਅ ਨੰਬਰ 44 ‘ਤੇ ਜਾਮ ਲਗਾ ਦਿੱਤਾ,ਦਿੱਲੀ ਅਤੇ ਚੰਡੀਗੜ੍ਹ ਨੂੰ ਜੋੜਨ ਵਾਲੇ ਇਸ ਹਾਈਵੇਅ ’ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ,ਇਹ ਸਾਰਾ ਮਾਮਲਾ ਸੂਰਜਮੁਖੀ ਦੇ ਬੀਜਾਂ ਲਈ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲ ਨਾ ਖ਼ਰੀਦਣ ਨਾਲ ਸਬੰਧਤ ਹੈ,ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 4000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਫਸਲ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦਕਿ ਸਰਕਾਰੀ ਭਾਅ 6000 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ,ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡੀਆਂ ਸਿਰਫ ਦੋ ਮੰਗਾਂ ਹਨ,ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ,ਨਾਲ ਹੀ ਸੂਰਜਮੁਖੀ ਦੇ ਬੀਜ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇ ਜਾਣੇ ਚਾਹੀਦੇ ਹਨ।
