ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ 

0
208
ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ 

SADA CHANNEL NEWS:-

CHANDIGARH,(SADA CHANNEL NEWS):- ਜੰਗਲਾਤ ਕਰਮਚਾਰੀ ਵਿਭਾਗ ਦਾ ਬਹੁਤ ਹੀ ਅਹਿਮ ਹਿੱਸਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ ਦਿੰਦੀ ਹੈ,ਇਹ ਵਿਚਾਰ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ (Minister Lal Chand Kataruchak) ਨੇ ਅੱਜ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪ੍ਰਗਟ ਕੀਤੇ,ਮੰਤਰੀ ਨੇ ਯੂਨੀਅਨ ਵਲੋਂ ਰੱਖੀਆਂ ਵੱਖ-ਵੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ,ਯੂਨੀਅਨ ਵਲੋਂ ਰੱਖੀਆਂ ਮੰਗਾਂ ਵਿਚ ਸੀਨੀਆਰਤਾ ਸੂਚੀਆਂ ਨੂੰ ਅੱਪਡੇਟ ਕਰਨ,ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਦਿਹਾੜੀ ਦੇ ਆਧਾਰ ‘ਤੇ ਰੋਜ਼ਗਾਰ ਦੇਣ,ਗਰਮੀਆਂ ਤੇ ਸਰਦੀਆਂ ਦੇ ਮੌਸਮ ਲਈ ਵਰਦੀਆਂ,ਮੁੱਢਲੀ ਸਹਾਇਤਾ ਦੀ ਸਹੂਲਤ,ਢੁਕਵੇਂ ਸਾਜ਼ੋ-ਸਾਮਾਨ ਅਤੇ ਐਡਹਾਕ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ 5 ਤਰੀਕ ਤਕ ਤਨਖ਼ਾਹ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਸਬੰਧੀ ਮੰਗਾਂ ਸ਼ਾਮਲ ਸਨ,ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿਚ ਪਖਾਨੇ ਬਣਾਏ ਜਾ ਰਹੇ ਹਨ ਤਾਂ ਜੋ ਉਥੇ ਕੰਮ ਕਰਦੇ ਕਾਮਿਆਂ ਖਾਸ ਕਰ ਕੇ ਮਹਿਲਾਵਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ,ਕਟਾਰੂਚਕ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਇਕ ਸਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ 29000 ਨੌਕਰੀਆਂ ਪ੍ਰਦਾਨ ਕੀਤੀਆਂ ਹਨ ਜੋ ਕਿ ਸਰਕਾਰ ਵਲੋਂ ਅਪਣਾਈ ਜਾ ਰਹੀ ਲੋਕ ਪੱਖੀ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ,ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਸ਼ਾਮਲ ਸਨ।

LEAVE A REPLY

Please enter your comment!
Please enter your name here