ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਨਅੱਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟਾਂਪ ਪੇਪਰ,ਕਿਹਾ: ਹੁਣ ਖੱਜਲ ਖੁਆਰੀ ਖ਼ਤਮ

0
189
ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਨਅੱਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟਾਂਪ ਪੇਪਰ,ਕਿਹਾ: ਹੁਣ ਖੱਜਲ ਖੁਆਰੀ ਖ਼ਤਮ

SADA CHANNEL NEWS:-

CHANDIGARH,(SADA CHANNEL NEWS):- ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਸੂਬੇ ਦੇ ਦੋ ਉਦਯੋਗਪਤੀਆਂ ਨੂੰ ਵਿਲੱਖਣ ਗਰੀਨ ਕਲਰ ਕੋਡਿਡ ਸਟੈਂਪ’ ਪੇਪਰ (Green Color Coded Stamp’ Paper) ਸੌਂਪੇ,ਸਟੈਂਪ ਪੇਪਰ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਉਦਯੋਗਪਤੀਆਂ ਲਈ ਬੇਹੱਦ ਮਹੱਤਵਪੂਰਨ ਹੈ,ਉਨ੍ਹਾਂ ਕਿਹਾ ਕਿ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਸੂਬੇ ਵਿਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਇੱਕ ਕਦਮ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਨੋਟੀਫਿਕੇਸ਼ਨ ਇਸ ਸਾਲ 12 ਮਈ ਨੂੰ ਜਾਰੀ ਕਰ ਦਿੱਤਾ ਗਿਆ ਸੀ,ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ,ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ,ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ਵਿਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿਚ ਅਸਾਨੀ ਨਾਲ ਯਕੀਨੀ ਬਣਾਉਂਦਿਆਂ ਉਦਯੋਗ ਅਨੁਕੂਲ ਮਾਹੌਲ ਸਿਰਜਣਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿਚ ਆਪਣੀ ਉਯਯੋਗਿਕ ਇਕਾਈ ਸਥਾਪਤ ਕਰਨਾ ਚਾਹੁੰਦਾ ਹੈ,ਉਹ ਇਨਵੈਸਟ ਪੰਜਾਬ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ (Color Coded Stamp Paper) ਪ੍ਰਾਪਤ ਕਰ ਸਕਦਾ ਹੈ,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਆਪਣਾ ਯੂਨਿਟ ਸਥਾਪਤ ਕਰਨ ਲਈ ਸਿਰਫ਼ ਇਹ ਸਿੰਗਲ ਸਟੈਂਪ ਪੇਪਰ ਖਰੀਦਣਾ ਹੋਵੇਗਾ ਅਤੇ ਸੀ.ਐਲ.ਯੂ.,ਜੰਗਲਾਤ,ਪ੍ਰਦੂਸ਼ਣ,ਅੱਗ ਅਤੇ ਕੁਝ ਹੋਰ ਮਨਜ਼ੂਰੀਆਂ ਲੈਣ ਲਈ ਲੋੜੀਂਦੀ ਫੀਸ ਅਦਾ ਕਰਨੀ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਇਨ੍ਹਾਂ ਦੋਵਾਂ ਉਦਯੋਗਪਤੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਾਸਤੇ 17 ਦਿਨਾਂ ਦੇ ਅੰਦਰ-ਅੰਦਰ ਸਮੂਹ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਗਈਆਂ ਹਨ,ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿਚ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ,ਉਹਨਾਂ ਨੇ ਉਮੀਦ ਜਤਾਈ ਕਿ ਇਸ ਨਾਲ ਉਦਯੋਗਪਤੀਆਂ ਦੇ ਸਮੇਂ,ਪੈਸੇ ਅਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।  

LEAVE A REPLY

Please enter your comment!
Please enter your name here