ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕਰਨਗੇ ਮੀਟਿੰਗ

0
82
ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕਰਨਗੇ ਮੀਟਿੰਗ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੀਟਿੰਗ ਦੁਪਹਿਰ 2.30 ਵਜੇ ਹੋਵੇਗੀ,ਇਸ ਦੌਰਾਨ ਮਾਨ ਮੋਹਾਲੀ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਨਗੇ,ਇਸ ਦੇ ਨਾਲ ਹੀ ਸਮਾਰਟ ਸਿਟੀ ਪ੍ਰੋਜੈਕਟ ਬਾਰੇ ਵੀ ਚਰਚਾ ਹੋ ਸਕਦੀ ਹੈ,ਇਸ ਮੀਟਿੰਗ ਦੌਰਾਨ ਮਾਨ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਪ੍ਰੋਜੈਕਟ ਨਾਲ ਜੋੜਨ ਦੀ ਮੰਗ ਕਰ ਸਕਦੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਪੰਜਾਬ ਦੇ ਮੁੱਦਿਆਂ,ਲੋੜਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਨਾਲ ਸਮੇਂ-ਸਮੇਂ ‘ਤੇ ਮੀਟਿੰਗਾਂ ਕਰ ਰਹੇ ਹਨ,ਬਿਜਲੀ ਸੰਕਟ ਨਾਲ ਨਜਿੱਠਣ ਸਮੇਤ ਆਰਡੀਐਫ ਅਤੇ ਐਨਐਚਐਮ (RDF And NHM) ਦੇ ਕਰੋੜਾਂ ਰੁਪਏ ਦੇ ਫੰਡ ਰੋਕੇ ਜਾਣ ਦੇ ਬਾਵਜੂਦ ਉਨ੍ਹਾਂ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਹਨ,ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ।

LEAVE A REPLY

Please enter your comment!
Please enter your name here