
AMRITSAR SAHIB,(SADA CHANNEL NEWS):- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ,ਇਸ ਦੇ ਨਾਲ ਹੀ ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ,ਗਿਆਨੀ ਰਘਬੀਰ ਸਿੰਘ (Giani Raghbir Singh) ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ (Sri Kesgarh Sahib) ਦੇ ਜਥੇਦਾਰ ਸਨ ਪਰ ਹੁਣ ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ,ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਹੈ,ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ,ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਤੇਜ਼ ਹੋ ਗਈ ਸੀ।
