ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ,ਸਮਾਰਟ ਸਿਟੀ ਪ੍ਰਾਜੈਕਟ ਸਣੇ ਕਈ ਮੁੱਦਿਆਂ ‘ਤੇ ਹੋਈ ਚਰਚਾ

0
108
ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ,ਸਮਾਰਟ ਸਿਟੀ ਪ੍ਰਾਜੈਕਟ ਸਣੇ ਕਈ ਮੁੱਦਿਆਂ ‘ਤੇ ਹੋਈ ਚਰਚਾ

SADA CHANNEL NEWS:-

NEW DELHI,(SADA CHANNEL NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ,ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸ਼ਹਿਰਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ,ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਬਾਰੇ ਦੱਸਿਆ,ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਕਈ ਸ਼ਹਿਰਾਂ ਖਾਸ ਕਰਕੇ ਮੁਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ ਰੱਖੀ ਗਈ ਅਤੇ ਪੰਜਾਬ ਦੇ ਸ਼ਹਿਰਾਂ ਵਿੱਚ ਸਾਫ-ਸਫਾਈ ਦੇ ਨਵੇਂ ਪ੍ਰਾਜੈਕਟ ਬਾਰੇ ਵੀ ਚਰਚਾ ਕੀਤੀ ਗਈ,ਇਸ ਮੌਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ (Guru Nagri Sri Amritsar Sahib Ji) ਦੀ ਸੁੰਦਰਤਾ ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ ਗਈ,ਇਸ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ (Jalandhar-Hoshiarpur Road) ਖਾਸ ਕਰਕੇ ਆਦਮਪੁਰ ਫਲਾਈਓਵਰ (Adampur Flyover) ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਣੇ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ,ਇਸ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂ ਕਰਵਾਇਆ,ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ,ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ,ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।

LEAVE A REPLY

Please enter your comment!
Please enter your name here