ਪੰਜਾਬ ਨੇ ਮੇਰੇ ਉਤੇ ਜਿਸ ਤਰ੍ਹਾਂ ਪਿਆਰ ਵਰਸਾਇਆ,ਉਸ ਤੋਂ ਸੁਖਬੀਰ ਬਾਦਲ ਨਿਰਾਸ਼ ਹੈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

0
102
ਪੰਜਾਬ ਨੇ ਮੇਰੇ ਉਤੇ ਜਿਸ ਤਰ੍ਹਾਂ ਪਿਆਰ ਵਰਸਾਇਆ,ਉਸ ਤੋਂ ਸੁਖਬੀਰ ਬਾਦਲ ਨਿਰਾਸ਼ ਹੈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Sada Channel News:-

Chandigarh,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗੈਰ-ਸੰਸਦੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਲਈ ਵਧ ਰਹੇ ਜਨਤਕ ਸਮਰਥਨ ਤੋਂ ਦੁਖੀ ਹੋ ਕੇ ਅਕਾਲੀ ਦਲ ਦੇ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ।

ਇੱਥੇ ਜਾਰੀ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਨ੍ਹਾਂ ਨਕਾਰੇ ਹੋਏ ਆਗੂਆਂ,ਜਿਨ੍ਹਾਂ ਨੂੰ ਲੋਕਾਂ ਵੱਲੋਂ ਲਾਂਭੇ ਕੀਤਾ ਜਾ ਚੁੱਕਾ ਹੈ, ਨੂੰ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ,ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਆਪਣੀ ਜਾਗੀਰ ਸਮਝ ਕੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਇਸ ਤੋਂ ਨਾਰਾਜ਼ ਹੋ ਕੇ ਸੂਬੇ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਬੁਰੀ ਤਰ੍ਹਾਂ ਹਰਾ ਕੇ ਆਪਣੀ ਸਰਕਾਰ ਚੁਣੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆਮ ਆਦਮੀ ਦੀ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਅਣਥੱਕ ਮਿਹਨਤ ਕਰ ਰਹੀ ਹੈ,ਉਨ੍ਹਾਂ ਕਿਹਾ ਕਿ ਇਸ ਤੋਂ ਨਿਰਾਸ਼ ਹੋ ਕੇ ਇਨ੍ਹਾਂ ਆਗੂਆਂ ਨੇ ਅਜਿਹੀ ਭੱਦੀ ਭਾਸ਼ਾ ਦੀ ਵਰਤੋਂ ਕਰਕੇ ਨੈਤਿਕਤਾ ਦਾ ਪੱਲਾ ਛੱਡ ਕੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੀ ਜਨਤਾ ਸਬਕ ਸਿਖਾ ਕੇ ਇਨ੍ਹਾਂ ਨੂੰ ਉਨ੍ਹਾਂ ਦੀ ਜ਼ੁਬਾਨ ਵਿੱਚ ਜਵਾਬ ਦੇਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਇਹ ਠੀਕ ਹੈ ਕਿ ਉਹ ਪਾਗਲ ਹਨ ਪਰ ਘੱਟੋ-ਘੱਟ ਉਹ ਜਨਤਕ ਦੌਲਤ ਨੂੰ ਨਹੀਂ ਲੁੱਟ ਰਹੇ,ਜਿਵੇਂ ਕਿ ਸੁਖਬੀਰ ਅਤੇ ਉਸ ਦੀ ਜੁੰਡਲੀ ਨੇ ਆਪਣੇ ਦੌਰ ਦੌਰਾਨ ਕੀਤਾ ਸੀ,ਉਨ੍ਹਾਂ ਕਿਹਾ ਕਿ ਇਹ ਲੋਕ ਜਨ-ਜੀਵਨ ਵਿੱਚ ਬਹੁਤ ਨੀਵੇਂ ਡਿੱਗਦੇ ਜਾ ਰਹੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਲੋਕ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਜ਼ਰੂਰ ਦੇਣਗੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਨਾ ਮੁਆਫ਼ੀਯੋਗ ਗੁਨਾਹ ਕੀਤੇ ਹਨ ਅਤੇ ਸੂਬੇ ਦੇ ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।  

LEAVE A REPLY

Please enter your comment!
Please enter your name here