
AMRITSAR SAHIB,(SADA CHANNEL NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ,ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ,ਨਿਹੰਗ ਸਿੰਘ ਦਲਾਂ,ਸਿੱਖ ਸੰਪਰਦਾਵਾਂ,ਗੁਰਮਤਿ ਟਕਸਾਲਾਂ,ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ,ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਣਗੀਆਂ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ, ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਜਿਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋ ਸੱਦਾ ਪੱਤਰ ਭੇਜੇ ਜਾ ਰਹੇ ਹਨ।
