
SADA CHANNEL NEWS:- ਸ੍ਰੀ ਹੇਮਕੁੰਟ ਸਾਹਿਬ (Shri Hemkunt Sahib) ਵਿਖੇ ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ,ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਮੌਸਮ ਖਰਾਬ ਰਿਹਾ ਹੈ,ਮੌਸਮ ਖਰਾਬ ਹੋਣ ਦੇ ਬਾਵਜੂਦ ਸੰਗਤ ਵਿੱਚ ਯਾਤਰਾ ਪ੍ਰਤੀ ਬਹੁਤ ਭਾਰੀ ਉਤਸ਼ਾਹ ਹੈ,ਹੁਣ ਤੱਕ 78,706 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurdwara Sri Hemkunt Sahib Ji) ਵਿਖੇ ਨਤਮਸਤਕ ਹੋ ਚੁੱਕੇ ਹਨ,ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵੱਧ ਰਿਹਾ ਹੈ,ਦੱਸ ਦੇਈਏ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਨੂੰ ਆਰੰਭ ਹੋਈ ਸੀ,ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਮੌਸਮ ਸਾਫ ਹੈ ਪਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਵਾਲੇ ਇਲਾਕੇ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ,ਜਿਸ ਕਾਰਨ ਬਰਫ਼ ਪਿਘਲ ਰਹੀ ਹੈ,ਉਨ੍ਹਾਂ ਦੱਸਿਆ ਕਿ ਯਾਤਰਾ ਨਿਰਵਿਘਨ ਚੱਲ ਰਹੀ ਹੈ ਅਤੇ ਯਾਤਰੂਆਂ ਵਿਚ ਉਤਸ਼ਾਹ ਵਧ ਰਿਹਾ ਹੈ,ਉਨ੍ਹਾਂ ਦੱਸਿਆ ਕਿ ਰੋਜ਼ਾਨਾ 3500 ਤੋਂ ਲੈ ਕੇ 4 ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚ ਰਹੇ ਹਨ।
