ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ Punjab Chief Minister Bhagwant Mann ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

0
191
ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ Punjab Chief Minister Bhagwant Mann ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

Sada Channel News:-

Jalandhar,June 20,2023,(Sada Channel News):- ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅੱਜ ਸਿਹਤਮੰਦ,ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ,ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ,”ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ,”ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ,ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਲ ਕਰੇਗਾ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਨਾਗਰਿਕ ਕੇਂਦਰਿਤ ਉਪਰਾਲਾ ਹੈ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉਪਜ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਸ ਨੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ,ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਤੋਂ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਇਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਤਾਂ ਜੋ ਪੰਜਾਬੀਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲ ਸਕੇ।

LEAVE A REPLY

Please enter your comment!
Please enter your name here