ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਤੁਰਤ ਲਾਗੂ ਕਰਕੇ ਰਿਪੋਰਟ ਭੇਜੇ ਸ਼੍ਰੋਮਣੀ ਕਮੇਟੀ: ਜਥੇਦਾਰ ਗਿਆਨੀ ਰਘਬੀਰ ਸਿੰਘ

0
226
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਤੁਰਤ ਲਾਗੂ ਕਰਕੇ ਰਿਪੋਰਟ ਭੇਜੇ ਸ਼੍ਰੋਮਣੀ ਕਮੇਟੀ: ਜਥੇਦਾਰ ਗਿਆਨੀ ਰਘਬੀਰ ਸਿੰਘ

SADA CHANNEL NEWS:-

AMRITSAR SAHIB,(SADA CHANNEL NEWS):- ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib Ji) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਵੱਲੋਂ ਪੰਜਾਬ ਸਰਕਾਰ (Punjab Govt) ਅਤੇ ਸ਼੍ਰੋਮਣੀ ਕਮੇਟੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib Ji) ਤੋਂ ਗੁਰਬਾਣੀ ਪ੍ਰਸਾਰਣ ਬਾਰੇ ਪੈਦੇ ਹੋਏ ਵਿਵਾਦ ਦਾ ਮਸਲਾ ਆਪਸ ਵਿਚ ਮਿਲ-ਬੈਠ ਕੇ ਹੱਲ ਕਰਨ ਦੇ ਹੁਕਮ ਦਿੱਤੇ ਹਨ,ਉਨ੍ਹਾਂ ਆਖਿਆ ਹੈ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜਿਆ ਹੋਇਆ ਹੈ,ਜੇਕਰ ਪ੍ਰਸਾਰਣ ਖੁੱਲ੍ਹਾ ਕਰ ਦਿੱਤਾ ਜਾਵੇਗਾ ਤਾਂ ਮਰਿਆਦਾ ਦਾ ਖਿਆਲ ਰੱਖਣਾ ਮੁਸ਼ਕਲ ਹੋ ਜਾਵੇਗਾ,ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਦਖਲ ਦੇਣਾ ਬੜਾ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਮਤਾ ਲਿਆਉਣਾ ਕੌਮੀ ਸੰਸਥਾ ਨੂੰ ਕਮਜ਼ੋਰ ਕਰ ਵਾਲਾ ਕਦਮ ਹੋਵੇਗਾ,ਅਕਾਲ ਤਖਤ ਸਾਹਿਬ ਵੱਲੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਨੂੰ ਪ੍ਰਸਾਰਣ ਬਾਰੇ ਨਿਰਦੇਸ਼ ਦਿੱਤੇ ਸਨ। ਕਮੇਟੀ ਉਸ ਨਿਰਦੇਸ਼ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦਾ ਯਤਨ ਕਰੇ,ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਜੋ ਵੀ ਕਾਰਵਾਈ ਹੁਣ ਤੱਕ ਕੀਤੀ ਗਈ ਹੈ,ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਜਾਵੇ,ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਕੱਲ੍ਹ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਸੀ,ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਏ ਜਾ ਸਕਣਗੇ।

ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਉਪਰੰਤ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਲਿਆਂਦਾ ਜਾਵੇਗਾ,ਜਿਸ ਨੂੰ ਵਿਚਾਰ-ਚਰਚਾ ਉਪਰੰਤ ਪਾਸ ਕੀਤਾ ਜਾਵੇਗਾ,ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਵਜ਼ਾਰਤ ਨੇ ‘ਸਿੱਖ ਗੁਰਦੁਆਰਾ ਐਕਟ-1925’ ਵਿੱਚ ਸੋਧ ਅਤੇ ਇਸ ਵਿੱਚ ਧਾਰਾ 125-ਏ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ,ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਮੁਫ਼ਤ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ,ਉਨ੍ਹਾਂ ਕਿਹਾ ਕਿ ਇਸ ਸੋਧ ਦਾ ਮਕਸਦ ਸਮੁੱਚੀ ਮਾਨਵਤਾ ਤੱਕ ਬਿਨਾਂ ਕਿਸੇ ਅਦਾਇਗੀ ਤੋਂ ਗੁਰਬਾਣੀ ਕੀਰਤਨ ਪਹੁੰਚਾਉਣਾ ਹੈ ਤਾਂ ਜੋ ਲੋਕ ਗੁਰਬਾਣੀ ਸਰਵਣ ਕਰਨ ਅਤੇ ਗੁਰਬਾਣੀ ਦਾ ਲਾਈਵ ਪ੍ਰਸਾਰਨ ਦੇਖ ਸਕਣ।

LEAVE A REPLY

Please enter your comment!
Please enter your name here