ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ

0
74
ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ

Sada Channel News:-

Amritsar,(Sada Channel News):- ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਪੰਜਾਬ ਵਿਚ ਮਾਨਸੂਨ (Monsoon) ਸਮੇਂ ਤੋਂ ਚਾਰ ਦਿਨ ਪਹਿਲਾਂ ਪਹੁੰਚ ਗਿਆ ਹੈ,26 ਜੂਨ ਨੂੰ ਜਾਰੀ ਮੌਸਮ ਵਿਭਾਗ (Department of Meteorology) ਦੇ ਅੰਕੜਿਆਂ ਅਨੁਸਾਰ ਮਾਨਸੂਨ ਮਾਝਾ,ਦੁਆਬਾ ਅਤੇ ਪੂਰਬੀ ਮਾਲਵੇ ਵਿਚ ਪਹੁੰਚ ਗਿਆ ਹੈ ਅਤੇ ਮਾਨਸੂਨ ਮੰਗਲਵਾਰ ਨੂੰ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ,ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿਚ ਸਭ ਤੋਂ ਵੱਧ 113.2 ਐਮਐਮ ਬਾਰਿਸ਼ ਦਰਜ ਕੀਤੀ ਗਈ,ਪੁਰਾਣੇ ਰਿਕਾਰਡ ਦੀ ਗੱਲ ਕਰੀਏ ਤਾਂ 30 ਜੂਨ 1970 ਨੂੰ 92.6 ਐਮ.ਐਮ. ਬਾਰਿਸ਼ ਦਾ ਰਿਕਾਰਡ ਚੱਲ ਰਿਹਾ ਸੀ,15 ਜੂਨ ਨੂੰ ਅੰਮ੍ਰਿਤਸਰ ਵਿਚ 112.2 ਐਮ.ਐਮ. ਮੀਂਹ ਪਿਆ,ਜਿਸ ਨੇ ਪਿਛਲੇ ਸਾਲਾਂ ਦੇ ਜੂਨ ਮਹੀਨੇ ਦੇ ਸਾਰੇ ਰਿਕਾਰਡ ਤੋੜ ਦਿਤੇ ਹਨ। ਪਰ ਹੁਣ ਬਾਰਿਸ਼ ਨੇ ਦੂਜੀ ਵਾਰ ਰਿਕਾਰਡ ਤੋੜ ਦਿਤਾ ਹੈ।

ਅੰਮ੍ਰਿਤਸਰ ਤੋਂ ਇਲਾਵਾ ਪਠਾਨਕੋਟ ਵਿਚ 14.1 ਐਮ.ਐਮ., ਫਰੀਦਕੋਟ ਵਿਚ 24.8 ਐਮ.ਐਮ., ਗੁਰਦਾਸਪੁਰ ਵਿਚ 26.7 ਐਮ.ਐਮ., ਫਿਰੋਜ਼ਪੁਰ ਵਿਚ 16 ਐਮ.ਐਮ. ਮੀਂਹ ਦਰਜ ਕੀਤਾ ਗਿਆ,ਚੰਡੀਗੜ੍ਹ ਅਤੇ ਮੋਹਾਲੀ ‘ਚ ਵੀ ਮੀਂਹ ਪਿਆ ਹੈ,ਮਾਝਾ ਖੇਤਰ ਵਿਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿਚ ਤਾਪਮਾਨ ਵਿਚ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ,ਤਾਪਮਾਨ ਆਮ ਨਾਲੋਂ 1.6 ਡਿਗਰੀ ਹੇਠਾਂ ਚਲਾ ਗਿਆ,ਅਗਲੇ 5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ,ਪੰਜਾਬ ਵਿਚ ਅੱਜ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here