Pearls Group ‘ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ,ਪਰਲਜ਼ ਗੁਰੱਪ ਦਾ ਮਾਲਕ ਤਾਂ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਬੰਦ

0
123
Pearls Group ‘ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ,ਪਰਲਜ਼ ਗੁਰੱਪ ਦਾ ਮਾਲਕ ਤਾਂ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਬੰਦ

SADA CHANNEL NEWS:-

CHANDIGARH,(SADA CHANNEL NEWS):- ਪਰਲਜ਼ ਗੁਰੱਪ (Pearls Group) ਵੱਲੋਂ ਦੇਸ਼ ਵਿੱਚ ਕੀਤੇ 60 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਮਾਮੇਲ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਕਰ ਰਹੀ ਹੈ,ਜਿਸ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ,ਹਲਾਂਕਿ ਪਰਲਜ਼ ਗੁਰੱਪ ਦਾ ਮਾਲਕ ਤਾਂ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਬੰਦ ਹੈ,ਇਸ ਦੌਰਾਨ ਪਰਲਜ਼ ਗੁਰੱਪ (Pearls Group) ਦਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਇਸ ਗੁਰੱਪ ਦੀ ਜਾਇਦਾਦ ਨੂੰ ਪੰਜਾਬ ਵਿੱਚ ਵੱਡੇ ਪੱਧਰ ‘ਤੇ ਖੁਰਦ ਬੁਰਦ ਕੀਤਾ ਗਿਆ ਸੀ,ਜਿਸ ਨੂੰ ਲੈ ਕੇ ਹੁਣ ਵਿਜੀਲੈਂਸ ਬਿਊਰੋ (Vigilance Bureau) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ,ਇਹਨਾਂ ਜਾਇਦਾਦਾਂ ਨੂੰ ਖੁਰਦ ਬੁਰਦ ਕਰਨ ਵਿੱਚ ਭੂਮਿਕਾ ਨਿਭਾਊਣ ਵਾਲੇ ਅਫ਼ਸਰਾਂ ‘ਤੇ ਵੀ ਉਂਗਲ ਉੱਠੇਗੀ।

ਭਗਵੰਤ ਮਾਨ ਨੇ ਪਰਲਜ਼ ਪੀੜਤਾਂ ਦੀਆਂ ਆਈਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਇੱਕ ਮਹੀਨਾ ਪਹਿਲਾਂ ਵਿਜੀਲੈਂਸ ਨੂੰ ਇਸ ਘੁਟਾਲੇ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ,ਵਿਜੀਲੈਂਸ ਨੇ ਜ਼ੀਰਾ ਥਾਣੇ ਵਿੱਚ ਪਰਲਜ਼ ਗਰੁੱਪ ਦੇ ਘਪਲੇ ਬਾਰੇ ਸਾਲ 2020 ‘ਚ ਕੇਸ ਦਰਜ ਕੀਤਾ ਸੀ,ਜਿਸ ਵਿੱਚ FIR ਨੰਬਰ 79 ਅਤੇ 2023 ਵਿੱਚ ਮੁਹਾਲੀ ਦੇ ਸਟੇਟ ਕ੍ਰਾਇਮ ਥਾਣੇ ਵਿੱਚ ਦਰਜ FIR ਨੰਬਰ ਇੱਕ ਨੂੰ ਆਧਾਰ ਬਣਾਇਆ ਹੈ,ਪਰਲਜ਼ ਗਰੁੱਪ (Pearls Group) ਦੀਆਂ ਦੇਸ਼ ਅਤੇ ਵਿਦੇਸ਼ ਵਿੱਚ ਕੁੱਲ 43,822 ਸੰਪਤੀਆਂ ਹਨ,ਅਤੇ ਪੰਜਾਬ ਵਿੱਚ 2239 ਜਾਇਦਾਦਾਂ ਬਣਾਈਆਂ ਗਈਆਂ,ਪੰਜਾਬ ਵਿੱਚ ਪਰਲਜ਼ ਗਰੁੱਪ ਦੀਆਂ ਕਰੀਬ 25 ਤੋਂ 30 ਲੱਖ ਪਾਲਿਸੀਆਂ ਹਨ ਅਤੇ ਨਿਵੇਸ਼ਕਾਂ ਦੇ ਅੱਠ ਤੋਂ ਦਸ ਹਜ਼ਾਰ ਕਰੋੜ ਰੁਪਏ ਡੁੱਬੇ ਹੋਏ ਹਲ। 

ਹੁਣ ਤੱਕ ਲੋਧਾ ਕਮੇਟੀ ਵੱਲੋਂ ਪਰਲਜ਼ ਗੁਰੱਪ (Pearls Group) ਦੀਆਂ 114 ਸੰਪਤੀਆਂ ਵੇਚ ਕੇ 86.70 ਕਰੋੜ ਕਮਾਏ ਜਾ ਚੁੱਕੇ ਹਨ,ਇਵੇਂ ਹੀ ਸੇਬੀ ਨੇ ਆਸਟਰੇਲੀਆ ਦੀ ਸੰਘੀ ਅਦਾਲਤ ਦੇ 3 ਜੂਨ 2020 ਨੂੰ ਆਏ ਫੈਸਲੇ ਮਗਰੋਂ ਆਸਟਰੇਲੀਆ ਵਿੱਚ ਪਈਆਂ ਪਰਲਜ਼ ਗਰੁੱਪ (Pearls Group) ਦੀਆਂ ਜਾਇਦਾਦਾਂ ਵਿਚੋਂ 369.20 ਕਰੋੜ ਰੁਪਏ ਹਾਸਲ ਕੀਤੇ ਹਨ,ਹੁਣ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਵਿਜੀਲੈਂਸ ਨੇ ਮਾਲ ਵਿਭਾਗ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਪੜਤਾਲ ਅਤੇ ਇਹਨਾਂ ਸੰਪਤੀ ਵਿੱਚ ਹੋਏ ਫੇਰਬਦਲ ਸਬੰਧੀ ਵੇਰਵੇ ਮੰਗ ਲਏ ਹਨ। 

LEAVE A REPLY

Please enter your comment!
Please enter your name here