ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

0
294
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

SADA CHANNEL NEWS:-

SADA CHANNEL NEWS:- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sixth Patshah Sri Guru Hargobind Sahib Ji) ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ,ਇਸ ਮੌਕੇ ਵੱਡੀ ਗਿੱਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ,ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੁੱਚੇ ਸਿੱਖ ਜਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਗਈ।

ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਦੇ ਹਜ਼ੂਰੀ ਰਾਗੀ ਭਾਈ ਮਹਾਂਵੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ,ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਲਿਆ,ਦੱਸ ਦਈਏ ਕਿ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sixth Patshah Sri Guru Hargobind Sahib Ji) ਵਲੋਂ ਦੋ ਤਲਵਾਰਾਂ ਧਾਰਨ ਕਰਕੇ,ਮੀਰੀ ਪੀਰੀ ਦਾ ਸਿਧਾਂਤ ਸਿਰਜਣ ਦੀ ਯਾਦ ਵਿੱਚ ਹਰ ਸਾਲ ਸਿੱਖ ਕੌਮ ਵੱਲੋਂ ਮੀਰੀ ਪੀਰੀ ਦਿਵਸ ਮਨਾਇਆ ਜਾਂਦਾ ਹੈ,ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਹੈ। 

ਉਨ੍ਹਾਂ ਨੇ ਸੋਸ਼ਲ ਮੀਡੀਆ ਉਪਰ ਪੋਸਟ ਪਾ ਕੇ ਕਿਹਾ ਕਿ ਮੀਰੀ-ਪੀਰੀ ਦਿਵਸ ਭਗਤੀ ਤੇ ਸ਼ਕਤੀ ਦਾ ਸੁਮੇਲ, ਸਿੱਖੀ ਦਾ ਆਦਰਸ਼ ਤੇ ਅਧਿਆਤਮਕਤਾ ਦੇ ਨਾਲ ਸੰਸਾਰਕਤਾ ਦਾ ਅਲੌਕਿਕ ਸੰਜੋਗ ਹੈ,ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਹਰ ਸਿੱਖ ਨੂੰ ਮੀਰੀ-ਪੀਰੀ ਦੇ ਸਿਧਾਂਤ ਨਾਲ ਜੀਵਨ ਜਿਉਣ ਦਾ ਉਪਦੇਸ਼ ਦਿੱਤਾ,ਰੂਹਾਨੀ ਤੇ ਸੰਸਾਰਕ ਸ਼ਕਤੀ ਦੇ ਪ੍ਰਤੀਕ ਮੀਰੀ-ਪੀਰੀ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ,ਇਤਿਹਾਸ ਦੱਸਦਾ ਹੈ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਤੇ ਜ਼ੁਲਮ ਵਿਰੁੱਧ ਇੱਕ ਸੰਘਰਸ਼ ਹੈ,ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤੀ ਦੇਰ ਨਹੀਂ ਚੱਲਣੇ।

LEAVE A REPLY

Please enter your comment!
Please enter your name here