ਅਗਲੇ 5 ਦਿਨ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ,ਰਾਜਧਾਨੀ ਦਿੱਲੀ ਵਿੱਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ

0
245
ਅਗਲੇ 5 ਦਿਨ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ,ਰਾਜਧਾਨੀ ਦਿੱਲੀ ਵਿੱਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ

SADA CHANNEL NEWS:-

CHANDIGARH,(SADA CHANNEL NEWS):- ਅਗਲੇ 5 ਦਿਨਾਂ ਤੱਕ ਭਾਰਤ ਦੇ ਪੂਰਬੀ,ਮੱਧ,ਉੱਤਰੀ ਪੱਛਮੀ ਅਤੇ ਪੱਛਮ ਵਿੱਚ ਮਾਨਸੂਨ ਦੀ ਬਾਰਿਸ਼ ਹੋਵੇਗੀ,ਇਸ ਦੌਰਾਨ ਯੂਪੀ,ਉੱਤਰਾਖੰਡ,ਦਿੱਲੀ,ਹਰਿਆਣਾ,ਰਾਜਸਥਾਨ,ਪੰਜਾਬ,ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲੇਗਾ,ਮੌਸਮ ਵਿਭਾਗ ਨੇ 28,29 ਤੇ 30 ਜੂਨ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ,ਰਾਜਧਾਨੀ ਦਿੱਲੀ ਵਿੱਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ,ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਦੱਖਣੀ ਭਾਰਤ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ ਹੋਵੇਗੀ,ਆਈਐਮਡੀ (IMD) ਨੇ ਭਵਿੱਖਬਾਣੀ ਕੀਤੀ ਹੈ ਕਿ 29 ਜੂਨ ਤੋਂ ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਦਾ ਪ੍ਰਭਾਵ ਆਪਣੇ ਸਿਖਰ ‘ਤੇ ਹੋਵੇਗਾ,ਪੂਰੇ ਸੂਬੇ ਵਿੱਚ 1 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਅਨੁਸਾਰ 2 ਅਤੇ 3 ਜੁਲਾਈ ਨੂੰ ਵੀ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੱਛਮੀ ਯੂਪੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

LEAVE A REPLY

Please enter your comment!
Please enter your name here