ਉੱਚ ਸਿੱਖਿਆ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ,ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ

0
192
ਉੱਚ ਸਿੱਖਿਆ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ,ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ

SADA CHANNEL NEWS:-

CANADA,(SADA CHANNEL NEWS):- ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ,ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ Canada,USA,Australia ਜਾਂ Italy ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤਾਂ ਜੋ ਉਹ ਸੁਨਹਿਰੀ ਭਵਿੱਖ ਬਣਾ ਸਕਣ,ਪਰ ਕਈ ਵਾਰ ਉੁਨ੍ਹਾਂ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ,ਅਜਿਹੀ ਹੀ ਇਕ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ,ਮ੍ਰਿਤਕ ਦੀ ਪਛਾਣ ਏਕਜੋਤ ਸਿੰਘ (23 ਸਾਲ) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਜਰੀ ਵਜੋਂ ਹੋਈ ਹੈ,ਏਕਜੋਤ ਦੀ ਮੌਤ ਹਾਰਟ ਅਟੈਕ ਨਾਲ ਹੋਈ ਦੱਸੀ ਜਾ ਰਹੀ ਹੈ,ਕੁਲਵਿੰਦਰ ਦੇ ਚਾਚਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਏਕਜੋਤ ਸਿੰਘ (Ekjot Singh) ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਨੇ ਆਪਣੇ ਮਿਹਨਤ ਸਦਕਾ ਵਿਦੇਸ਼ ਵਿਚ ਜਾ ਕੇ ਉੱਚ ਸਿੱਖਿਆ ਹਾਸਲ ਕੀਤੀ ਪਰ ਬਦਕਿਸਮਤੀ ਨਾਲ ਡਾਕਟਰ ਦੀ ਡਿਗਰੀ ਮਿਲਣ ਤੋਂ ਮਹਿਜ਼ ਇਕ ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਗਈ,ਏਕਜੋਤ ਸਿੰਘ (Ekjot Singh) ਅਜੇ ਕੁਆਰਾ ਸੀ,ਪੁੱਤਰ ਦੀ ਅਚਾਨਕ ਹੋਈ ਮੌਤ ਕਾਰਨ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ।

LEAVE A REPLY

Please enter your comment!
Please enter your name here