ਫ਼ਿਰੋਜ਼ਪੁਰ ਛਾਉਣੀ ਵਿਖੇ 4 ਜੁਲਾਈ ਤੋਂ ਹੋਵੇਗੀ ਫ਼ੌਜ ਦੀ ਭਰਤੀ ਰੈਲੀ

0
222
ਫ਼ਿਰੋਜ਼ਪੁਰ ਛਾਉਣੀ ਵਿਖੇ 4 ਜੁਲਾਈ ਤੋਂ ਹੋਵੇਗੀ ਫ਼ੌਜ ਦੀ ਭਰਤੀ ਰੈਲੀ

Sada Channel News:-

Ferozepur,(Sada Channel News):-  ਫ਼ੌਜ ਦੀ ਭਰਤੀ ਰੈਲੀ 4 ਜੁਲਾਈ ਤੋਂ ਕੈਪਟਨ ਸੁੰਦਰ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੁਰੂ ਹੋਵੇਗੀ। ਇਸ ਭਰਤੀ ਰੈਲੀ ਵਿਚ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਰਜਿਸਟਰਡ ਉਮੀਦਵਾਰ, ਜਿਨ੍ਹਾਂ ਦੇ ਐਡਮਿਟ ਕਾਰਡ ਜਾਰੀ ਹੋ ਚੁੱਕੇ ਹਨ, ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਰਿਕਰੂਟਮੈਂਟ ਡਾਇਰੈਕਟਰ ਕਰਨਲ ਸੌਰਭ ਚਰਨ ਨੇ ਸਾਂਝੀ ਕੀਤੀ ਹੈ।

ਉਨ੍ਹਾਂ ਦਸਿਆ ਕਿ ਇਸ ਭਰਤੀ ਰੈਲੀ ਵਿਚ ਫ਼ੌਜ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਆਨਲਾਈਨ ਅਪਲਾਈ (Apply Online) ਕੀਤਾ ਸੀ ਅਤੇ ਜਿਨ੍ਹਾਂ ਦੇ ਐਡਮਿਟ ਕਾਰਡ ਜਾਰੀ ਹੋ ਚੁੱਕੇ ਹਨ, ਉਹ ਇਸ ਭਰਤੀ ਰੈਲੀ ਵਿਚ ਭਾਗ ਲੈ ਸਕਦੇ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਸਾਰੇ ਉਮੀਦਵਾਰ ਅਪਣੇ ਜ਼ਰੂਰੀ ਅਸਲ ਦਸਤਾਵੇਜ਼ ਨਾਲ ਲੈ ਕੇ ਆਉਣ। ਭਰਤੀ ਲਈ ਨੌਜੁਆਨਾਂ ਦੀ ਐਂਟਰੀ ਚੁੰਗੀ ਨੰਬਰ 8, ਫ਼ਰੀਦਕੋਟ ਰੋਡ, ਆਰਮੀ ਗੇਟ ਤੋਂ ਹੋਵੇਗੀ।

ਕਰਨਲ ਸੌਰਭ ਚਰਨ ਨੇ ਭਰਤੀ ਰੈਲੀ ਵਿਚ ਆਉਣ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਦਲਾਲ ਦੇ ਜਾਲ ਵਿਚ ਨਾ ਫਸਣ ਅਤੇ ਧੋਖਾਧੜੀ ਤੋਂ ਬਚਣ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜੁਆਨਾਂ ਨੂੰ ਡੋਪ/ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਪੂਰੀ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ।

LEAVE A REPLY

Please enter your comment!
Please enter your name here